- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਕੀਤਾ ਸਵਾਗਤ
ਅਹਿਮਦਾਬਾਦ ਤੋਂ ਰਾਜਿਸਥਾਨ ਦੇ ਉਦੇਪੁਰ ਲਈ ਨਗਰ ਕੀਰਤਨ ਹੋਇਆ ਰਵਾਨਾ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ। ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ, ਸ੍ਰੀ ਜਗਦੀਸ਼ ਪੰਚਾਤ ਐਮ.ਸੀ.ਏ. ਵੀ ਮੌਜੂਦ ਸਨ। ਮੁੱਖ ਮੰਤਰੀ ਸ੍ਰੀ ਰੁਪਾਨੀ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ’ਚ ਪ੍ਰਬੰਧਕ ਵਜੋਂ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸਿਆ ਅਤੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਬਾਦ ਵੀ ਦਿੱਤੀ। ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਅਹਿਮਦਾਬਾਦ ਤੋਂ ਰਾਜਿਸਥਾਨ ਦੇ ਉਦੇਪੁਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਗੀ ਹੋਈ। ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਦਾ ਸੰਗਤ ਨੇ ਆਨੰਦ ਮਾਣਿਆ। ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਦਿੱਤੇ ਗਏ। ਅੱਜ ਦੀ ਆਰੰਭਤਾ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਮੌਜੂਦ ਸੀ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ’ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਸੁਖਦੇਵ ਸਿੰਘ ਮਹਾਰ, ਸ. ਰਾਜਿੰਦਰ ਸਿੰਘ, ਸ. ਜੋਗਾ ਸਿੰਘ, ਸਥਾਨਕ ਭਾਜਪਾ ਆਗੂ ਸ੍ਰੀ ਗਨੀਸ਼ ਭਾਈ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਲਖਵਿੰਦਰ ਸਿੰਘ, ਸ. ਸੁਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਸ. ਨਿਰਮਲ ਸਿੰਘ, ਸ. ਕੇਵਲ ਸਿੰਘ, ਸ. ਪਲਵਿੰਦਰ ਸਿੰਘ, ਬੀਬੀ ਇੰਦਰਜੀਤ ਕੌਰ, ਬੀਬੀ ਜਸਪ੍ਰੀਤ ਕੌਰ, ਸ. ਈਸ਼ਵਰ ਸਿੰਘ, ਸ. ਇੰਦਰਜੀਤ ਸਿੰਘ, ਸ. ਸੁਖਬੀਰ ਸਿੰਘ, ਮਹੰਤ ਜਗਨਨਾਥ ਜੀ ਆਦਿ ਮੌਜੂਦ ਸਨ।


