- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਬੀਤੀ ਰਾਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਪੁੱਜਾ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਹਰਿਆਣਾ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਥਾਨਕ ਸੰਗਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਗੁਰੂ ਨਾਨਕ ਨਾਮ ਲੇਵਾ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਸ਼ੋਭਾ ਵਧਾ ਰਹੇ ਹਨ। ਵੱਖ-ਵੱਖ ਕਸਬਿਆਂ ’ਚ ਸਵਾਗਤੀ ਗੇਟ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਸੰਗਤ ਵੱਲੋਂ ਪ੍ਰਬੰਧ ਕੀਤਾ ਹੋਇਆ ਸੀ। ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਚਾਰਕ ਸਿੰਘਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਸ੍ਰੀ ਧਮਧਾਨ ਸਾਹਿਬ ਤੋਂ ਰਵਾਨਗੀ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਖ਼ਾਲਸਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਨਿਰਮਲ ਸਿੰਘ ਹਰਿਆਓ, ਸ. ਹਰਦੇਵ ਸਿੰਘ ਰੋਂਗਲਾ ਤੇ ਬੀਬੀ ਅਮਰਜੀਤ ਕੌਰ ਬਾੜਾ, ਸ. ਨਿਰੰਜਣ ਸਿੰਘ ਭੁਟਾਨ, ਸ. ਅਮੀਰ ਸਿੰਘ ਰਸੀਦਾਂ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਕੁਰੂਕਸ਼ੇਤਰ ਆਦਿ ਮੌਜੂਦ ਸਨ।


