- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਂਪੀ
ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਸੌਂਪ ਦਿੱਤੀ।ਡਾ. ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਵਜੋਂ ਨਾਂ ਦਰਜ ਕਰਾਉਣ ਦੀ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮਿਤੀ 07.02.2020 ਨੂੰ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਅੱਜ ਦਫਤਰ ਮੁੱਖ ਚੋਣ ਅਫਸਰ, ਪੰਜਾਬ ਵਿਖੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਨੂੰ ਇਹ ਸੂਚੀਆਂ ਸੀ.ਡੀ. ਰੂਪ ਵਿੱਚ (ਬਿਨਾਂ ਫੋਟੋ ਤੋਂ) ਸੌਂਪੀਆਂ ਗਈਆਂ। ਇਸ ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ), ਨੈਸਨਲਿਸਟ ਕਾਂਗਰਸ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਹਾਜ਼ਰ ਸਨ।


