- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਬਿਕਾ ਸੋਨੀ 5 ਮਾਰਚ ਨੂੰ ਖਟਕੜ ਕਲਾਂ ਵਿਖੇ ਜਿੰਮ, ਸੋਲਰ ਲਾਈਟਾਂ ਤੇ ਸੀਸੀਟੀਵੀ ਲਾਉਣ ਦੀ ਸੁਰੂਆਤ ਕਰਨਗੇ: ਰਾਣਾ ਸੋਢੀ
ਮੈਂਬਰ ਪਾਰਲੀਮੈਂਟ ਵੱਲੋਂ ਪਿੰਡਾਂ ਤੇ ਸ਼ਹਿਰਾਂ ਲਈ ਜਾਨਵਰਾਂ ਦੀਆਂ ਐਬੂਲੈਂਸਾਂ ਦਿੱਤੀਆਂ ਜਾਣਗੀਆਂ
ਚੰਡੀਗੜ – ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਅੰਬਿਕਾ ਸੋਨੀ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸਨ ‘ਤੰਦਰੁਸਤ ਪੰਜਾਬ’ ਨੂੰ ਹੁਲਾਰਾ ਦਿੰਦੇ ਹੋਏ 5 ਮਾਰਚ ਨੂੰ ਖਟਕੜ ਕਲਾਂ ਵਿਖੇ ਸੂਬੇ ਦੇ ਨੌਜਵਾਨਾਂ ਅਤੇ ਪਿੰਡਾਂ-ਕਸਬਿਆਂ ਲਈ 5 ਕਰੋੜ ਰੁਪਏ ਦੇ ਸਮਾਨ ਦੀ ਵੰਡ ਕਰਨ ਜਾ ਰਹੇ ਹਨ। ਇਹ ਖੁਲਾਸਾ ਪੰਜਾਬ ਦੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।ਰਾਣਾ ਸੋਢੀ ਨੇ ਕਿਹਾ ਕਿ ਸ੍ਰੀਮਤੀ ਸੋਨੀ ਆਪਣੇ ਐਮ.ਪੀ. ਲੈਂਡ ਫੰਡ ਵਿੱਚੋਂ ਇਹ ਰਾਸੀ ਨੌਜਵਾਨਾਂ ਲਈ ਜਿੰਮ ਸਥਾਪਤ ਕਰਨ ਅਤੇ ਪਿੰਡਾਂ ਵਿੱਚ ਸੋਲਰ ਲਾਈਟਾਂ ਤੇ ਸੀਸੀਟੀਵੀ ਲਗਾਉਣ ਲਈ ਦੇ ਰਹੇ ਹਨ। ਇਸੇ ਤਰਾਂ ਹੀ ਮੈਂਬਰ ਪਾਰਲੀਮੈਂਟ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਲਈ ਜਾਨਵਰਾਂ ਨੂੰ ਉਪਚਾਰ ਲਈ ਸਿਹਤ ਕੇਂਦਰਾਂ ਵਿੱਚ ਲਿਜਾਣ ਲਈ ਐਨੀਮਲ ਐਂਬੂਲੈਂਸਾਂ ਵੀ ਤਕਸੀਮ ਕੀਤੀਆਂ ਜਾਣਗੀਆਂ ਜਿਸ ਦੀ ਸੁਰੂਆਤ ਨੌਜਵਾਨਾਂ ਦੇ ਸਭ ਤੋਂ ਵੱਡੇ ਆਦਰਸ ਸਹੀਦ-ਏ-ਆਜਮ ਸ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (ਸਹੀਦ ਭਗਤ ਸਿੰਘ ਨਗਰ) ਵਿਖੇ 5 ਮਾਰਚ ਨੂੰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਹੀਦੇ ਆਜਮ ਭਗਤ ਸਿੰਘ ਨੂੰ ਸਾਡੀ ਸੱਚੀ ਸਰਧਾਂਜਲੀ ਇਹੋ ਹੈ ਕਿ ਉਨਾਂ ਵੱਲੋਂ ਲਏ ਗਏ ਸੁਫਨਿਆਂ ਦਾ ਸਮਾਜ ਸਿਰਜਿਆ ਜਾਵੇ।ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਹਰਿਆ-ਭਰਿਆ, ਖੁਸਹਾਲ, ਸਿਹਤਮੰਦ ਤੇ ਪ੍ਰਦੂਸਣ ਮੁਕਤ ਬਣਾਉਣ ਲਈ ‘ਤੰਦਰੁਸਤ ਪੰਜਾਬ’ ਮਿਸਨ ਦੀ ਸੁਰੂਆਤ ਕੀਤੀ ਗਈ। ਉਨਾਂ ਕਿਹਾ ਕਿ ਉਹ ਰਾਜ ਸਭਾ ਮੈਂਬਰ ਦੇ ਸੁਕਰ-ਗੁਜਾਰ ਹਨ ਜਿਨਾਂ ਨੇ ਆਪਣੇ ਫੰਡ ਵਿੱਚੋਂ 5 ਕਰੋੜ ਰੁਪਏ ਦੀ ਰਾਸੀ ਨੌਜਵਾਨਾਂ ਲਈ ਜਿੰੰਮ ਅਤੇ ਪਿੰਡਾਂ-ਕਸਬਿਆਂ ਲਈ ਸੋਲਰ ਲਾਈਟਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਖਰਚਣ ਦਾ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਇਸ ਕਦਮ ਨਾਲ ‘ਤੰਦਰੁਸਤ ਪੰਜਾਬ’ ਮਿਸਨ ਨੂੰ ਹੋਰ ਹੁਲਾਰਾ ਮਿਲੇਗਾ।


