- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, ਖਹਿਰਾ ਧੜੇ ਦੇ ਆਗੂ ਸੁਰੇਸ਼ ਸ਼ਰਮਾ ਨੂੰ ਮਾਰੀਆਂ ਗੋਲੀਆਂ
ਅੰਮ੍ਰਿਤਸਰ – ਅੰਮ੍ਰਿਤਸਰ ‘ਚ ਨਿਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਦੀ ਘਟਨਾ ਅਜੇ ਠੰਡੀ ਨਹੀ ਪਈ ਕਿ ਅੱਜ ਦਿਨ ਦਿਹਾੜੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾਂ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੰਮ੍ਰਿਤਸਰ ਦੇ ਛੇਹਰਟਾ ਬਜ਼ਾਰ ‘ਚ ਵਾਪਰੀ ਹੈ। ਸ੍ਰੀ ਸੁਰੇਸ਼ ਸ਼ਰਮਾਂ ਸ਼ਾਮ ਨੂੰ ਆਪਣੀ ਦੁਕਾਨ ’ਚ ਮੌਜੂਦ ਸਨ, ਇਸ ਦੌਰਾਨ ਦੋ ਵਿਅਕਤੀ ਆਏ, ਜਿਨ੍ਹਾਂ ’ਚੋਂ ਇਕ ਨੇ ਸ੍ਰੀ ਸੁਰੇਸ਼ ਸ਼ਰਮਾਂ ’ਤੇ ਫਾਈਰਿੰਗ ਕਰ ਦਿੱਤੀ। ਜਿਸ ਕਾਰਨ 4 ਦੇ ਕਰੀਬ ਗੋਲੀਆਂ ਸੁਰੇਸ਼ ਸ਼ਰਮਾਂ ਨੂੰ ਲੱਗੀਆਂ ਹਨ। ਇਹ ਸਾਰੀਆਂ ਗੋਲੀਆਂ ਸੁਰੇਸ਼ ਸ਼ਰਮਾਂ ਦੀਆਂ ਲੱਤਾਂ ’ਚ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਸਨ। ਜਿਨ੍ਹਾਂ ਨੂੰ ਬਾਅਦ ’ਚ ਅੰਮ੍ਰਿਤਸਰ ਦੇ ਇਕ ਨਿੱਜ਼ੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇੱਥੇ ਜ਼ਿਕਰਯੋਗ ਹੈ ਕਿ ਸ੍ਰੀ ਸੁਰੇਸ਼ ਸ਼ਰਮਾਂ ਆਮ ਆਦਮੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ ਅਤੇ ਅੱਜਕਲ ਉਹ ਸੁਖਪਾਲ ਸਿੰਘ ਖਹਿਰਾ ਧੜੇ ਨਾਲ ਜੁੜੇ ਹੋਏ ਸਨ। ਭਾਂਵੇ ਕਿ ਜ਼ਿਲ੍ਹਾਂ ਪੁਲਸ ਵੱਲੋਂ ਨਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਕਾਰਨ ਪੂਰੇ ਸ਼ਹਿਰ ‘ਚ ਹਾਈ ਅਲਰਟ ਜਾਰੀ ਕੀਤਾ ਹੋਇਆ ਸੀ, ਪਰ ਛੇਹਰਟਾ ਪੁਲਸ ਦੀ ਨਾਕਾਮੀ ਕਾਰਨ ਇਹ ਮੰਦਭਾਗੀ ਘਟਨਾ ਦੁਬਾਰਾ ਵਾਪਰਨ ਕਾਰਨ ਛੇਹਰਟਾ ਖੇਤਰ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।


