ਅੰਮ੍ਰਿਤਸਰ ਬੰਬ ਬਲਾਸਟ: ਬਿਕਰਮਜੀਤ ਸਿੰਘ 5 ਦਿਨਾਂ ਦੇ ਪੁਲਸ ਰਿਮਾਂਡ ’ਤੇ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਭਵਨ ‘ਤੇ ਹੋਏ ਬੰਬ ਬਲਾਸਟ ਦੇ ਮਾਮਲੇ ‘ਚ ਫੜੇ ਗਏ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅਜ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿਤਾ ਹੈ। ਦਸ ਦੇਈਏ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਬੀਤੇ ਦਿਨ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

VIA PUNJAB