- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤਸਰ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ
ਜ਼ਖ਼ਮੀਆਂ ਦੇ ਮੁਫ਼ਤ ਇਲਾਜ ਲਈ ਸ਼੍ਰੋਮਣੀ ਕਮੇਟੀ ਪਹਿਲ ਦੇ ਅਧਾਰ ’ਤੇ ਕਰੇਗੀ ਪ੍ਰਬੰਧ
ਅੰਮ੍ਰਿਤਸਰ – ਅੰਮ੍ਰਿਤਸਰ ਦੇ ਜੌੜਾ ਫਾਟਕ ’ਤੇ ਵਾਪਰੇ ਰੇਲ ਹਾਦਸੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਹਾਦਸਾ ਬੇਹੱਦ ਦੁਖਦਾਈ ਅਤੇ ਮਾਨਸਕ ਪੀੜਾ ਦੇਣ ਵਾਲਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ ਅਤੇ ਜ਼ਖ਼ਮੀਆਂ ਨਾਲ ਵੀ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਇਸ ਰੇਲ ਹਾਦਸੇ ਦੇ ਜ਼ੁੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ਼ ਕਰੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ਼ ਲਈ ਪ੍ਰਬੰਧ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਇਲਾਜ਼ ’ਤੇ ਜਿੰਨਾ ਵੀ ਖ਼ਰਚਾ ਆਵੇਗਾ, ਉਹ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਤੱਕ ਪੁਜਦਾ ਕਰਨ ਲਈ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਐਬੂਲੈਂਸ ਵੈਨਾਂ ਭੇਜੀਆਂ ਗਈਆਂ ਹਨ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ਅਨੁਸਾਰ ਜ਼ਖ਼ਮੀਆਂ ਨੂੰ ਮੈਡੀਕਲ ਸੇਵਾਵਾਂ ਦੇਣ ਲਈ ਉਚਿਤ ਪ੍ਰਬੰਧ ਕਰ ਦਿੱਤੇ ਗਏ ਹਨ।


