- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤਸਰ ਹਲਕਾ ਦਖਣੀ ’ਚ ਅਕਾਲੀ ਦਲ ਨੂੰ ਝਟਕਾ
ਵਾਰਡ ਨੰ. 65 ਤੋਂ ਅਕਾਲੀ ਟਿਕਟ ’ਤੇ ਚੋਣ ਲੜਣ ਵਾਲੇ ਅਨਿਲ ਚੋਪੜਾ ਕਾਂਗਰਸੀ ਬਣੇ
ਅੰਮ੍ਰਿਤਸਰ – ਵਿਧਾਨ ਸਭਾ ਹਲਕਾ ਦਖਣੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਜਬਰਦਸਤ ਝਟਕਾ ਲਗਾ ਜਦ ਵਾਰਡ ਨੰਬਰ 65 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜਨ ਵਾਲੇ ਅਕਾਲੀ ਆਗੂ ਅਨਿਲ ਚੋਪੜਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਦਖਣੀ ਤੋਂ ਕਾਂਗਰਸ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ 9 ਇਸ ਮੌਕੇ ਤੇ ਅਨਿਲ ਚੋਪੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮਾਜ ਵਿਰੋਧੀ ਅਨਸਰਾਂ ਨੂੰ ਸ਼ਹਿ ਦੇ ਰਿਹਾ ਹੈ ਅਤੇ ?ੁਹ ਅਕਾਲੀ ਦਲ ਦੀਆਂ ਅਜਿਹੀਆਂ ਨੀਤੀਆਂ ਤੋਂ ਤੰਗ ਆ ਕੇ ਉਹ ਕਾਂਗਰਸ ਪਾਰਟੀ ਵਿਚ ਅਜ ਸ਼ਾਮਲ ਹੋ ਰਹੇ ਹਨ 9 ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਲੋਕ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਮੁਦਈ ਹਨ 9 ਹਲਕਾ ਦਖਣੀ ਦੇ ਲੋਕ ਸਮਾਜ ਵਿਰੋਧੀ ਅਨਸਰਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ 9 ਇਸ ਮੌਕੇ ਤੇ ਜਾਖੜ , ਸਰਕਾਰੀਆ, ਔਜਲਾ ਤੇ ਬੁਲਾਰੀਆ ਨੇ ਚੋਪੜਾ ਨੂੰ ਸਿਰੋਪਾਓ ਸਨਮਾਨਿਤ ਕਰਦਿਆਂ ਪਾਰਟੀ ਵਿਚ ਉਨ੍ਹਾਂ ਨੂੰ ਜੀ ਆਇਆਂ ਆਖਿਆ ਤੇ ਹਰ ਤਰ੍ਹਾਂ ਦਾ ਬਣਦਾ ਮਾਨ ਸਨਮਾਨ ਦੇਣ ਦਾ ਯਕੀਨ ਦਵਾਇਆ 9 ਇਸ ਮੌਕੇ ਤੇ ਜਾਖੜ ਨੇ ਗਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਜਿਤ ਕੇ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਪਾਰਟੀ ਦੇ ਹਥ ਮਜ਼ਬੂਤ ਕਰੇਗੀ 9 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਪੰਜਾਬ ਵਿਚ ਕੋਈ ਆਧਾਰ ਨਹੀਂ ਰਿਹਾ ਅਤੇ ਲੋਕ ਸਭਾ ਚੋਣਾਂ ਮਗਰੋਂ ਇਸ ਪਾਰਟੀ ਦਾ ਭੋਗ ਪੈ ਜਾਵੇਗਾ 9 ਜਾਖੜ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਅਕਾਲੀ ਕਾਂਗਰਸ ਦੇ ਬੇੜੇ ਵਿਚ ਸਵਾਰ ਹੋਣਗੇ 9 ਜਾਖੜ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਖੀ ਹਵਾ ਚਲ ਰਹੀ ਹੈ, ਜਿਸ ਅਗੇ ਤਾਂ ਅਕਾਲੀ ਦਲ ਦੇ ਸੁਪਨੇ ਢਹਿ ਢੇਰੀ ਹੋ ਜਾਣਗੇ।


