- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਡੀ ਦੀ ਸੱਟ ਤੋਂ ਉਬਰਨ ਦੇ ਬਾਅਦ ਟਰੇਨਿੰਗ ਸ਼ੁਰੂ ਕਰਨਗੇ ਰਾਫੇਲ ਨਡਾਲ
ਨਵੀਂ ਦਿੱਲੀ – ਟੈਨਿਸ ਸਟਾਰ ਰਾਫੇਲ ਨਡਾਲ ਇਕ ਵਾਰ ਫਿਰ ਕੋਰਟ ‘ਤੇ ਜਲਵਾ ਦਿਖਾਉਂਦੇ ਨਜ਼ਰ ਆਉਣਗੇ। ਲੰਬੇ ਸਮੇਂ ਤੋਂ ਅੱਡੀ ਦੀ ਸੱਟ ਕਾਰਨ ਟੈਨਿਸ ਤੋਂ ਦੂਰ ਚਲ ਰਹੇ ਨਡਾਲ ਅਗਲੇ ਹਫਤੇ ਤੋਂ ਪ੍ਰੈਕਟਿਸ ਸੈਸ਼ਨ ‘ਚ ਹਿੱਸਾ ਲੈਣਾ ਸ਼ੁਰੂ ਕਰ ਦੇਣਗੇ। ਦਰਅਸਲ ਨਡਾਲ ਦੇ ਅੰਕਲ ਟੋਨੀ ਨੇ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਯੂ.ਐੱਸ. ਓਪਨ ਦੇ ਸੈਮੀਫਾਈਨਲ ‘ਚ ਸੱਟ ਦਾ ਸ਼ਿਕਾਰ ਹੋਣ ਦੇ ਬਾਅਦ ਨਡਾਲ ਹੁਣ ਚੰਗਾ ਮਹਿਸੂਸ ਕਰ ਰਹੇ ਹਨ। ਟੋਨੀ ਨੇ ਸਪੇਨ ਦੇ ਇਕ ਅਖ਼ਬਾਰ ਨਾਲ ਗੱਲਬਾਤ ਦੇ ਦੌਰਾਨ ਕਿਹਾ ਕਿ ਮੇਰੀ ਉਸ ਨਾਲ ਗੱਲਬਾਤ ਹੋਈ ਸੀ। ਸਾਨੂੰ ਭਰੋਸਾ ਹੈ ਕਿ ਦਸੰਬਰ ਦੇ ਪਹਿਲੇ ਹਫਤੇ ਉਹ ਆਪਣੀ ਟ੍ਰੇਨਿੰਗ ਸ਼ੁਰੂ ਕਰ ਦੇਣਗੇ। ਇਸ ਦੌਰਾਨ ਆਸਟਰੇਲੀਅਨ ਓਪਨ ਦੀ ਤਿਆਰੀ ਸ਼ੁਰੂ ਕੀਤੀ ਜਾਵੇਗੀ।


