- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਤਵਾਦ ਵਿਰੁੱਧ ਲੜਾਈ ਜਾਰੀ : ਅਮਿਤ ਸ਼ਾਹ
ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਅੱਤਵਾਦ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਤੇ ਅੜੀ ਹੈ ਅਤੇ ਇਸੇ ਦੇ ਅਧੀਨ ਹੁਣ ਅੱਤਵਾਦ ਵਿਰੁੱਧ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ| ਸ਼ਾਹ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨ.ਐਸ.ਜੀ.) ਦੇ 35ਵੇਂ ਸਥਾਪਨਾ ਦਿਵਸ ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਤਵਾਦ ਸਭ ਤੋਂ ਵੱਡਾ ਸ਼ਰਾਪ ਹੈ ਅਤੇ ਵਿਕਾਸ ਦੇ ਰਸਤੇ ਵਿੱਚ ਵੱਡੀ ਰੁਕਾਵਟ ਹੈ| ਉਨ੍ਹਾਂ ਨੇ ਕਿਹਾ ਕਿ ਭਾਰਤ ਇਸ ਨਾਲ ਲੰਬੇ ਸਮੇਂ ਤੋਂ ਸ਼ਰਾਪਿਤ ਹੈ ਅਤੇ ਇਸ ਦੇ ਖਾਤਮੇ ਲਈ ਲੜਾਈ ਲੜ ਰਿਹਾ ਹੈ| ਸਰਕਾਰ ਅੱਤਵਾਦ ਦੇ ਖਾਤਮੇ ਲਈ ‘ਜ਼ੀਰੋ ਟਾਲਰੈਂਸ’ ਦੀ ਨੀਤੀ ਤੇ ਅੜੀ ਹੈ ਅਤੇ ਅੱਤਵਾਦ ਨਾਲ ਨਜਿੱਠਣ ਵਿੱਚ ਉਹ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੇਗੀ| ਪਾਕਿਸਤਾਨ ਤੇ ਅੱਤਵਾਦ ਨੂੰ ਉਤਸ਼ਾਹ ਦੇਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਲੰਬੇ ਸਮੇਂ ਤੋਂ ਪਾਕਿਸਤਾਨ ਪ੍ਰੇਰਿਤ ਅੱਤਵਾਦ ਨਾਲ ਪੀੜਤ ਰਿਹਾ ਹੈ| ਹੁਣ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਨੂੰ ਹਟਾ ਕੇ ਉੱਥੇ ਸ਼ਾਂਤੀ ਸਥਾਪਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ|ਉਨ੍ਹਾਂ ਕਿਹਾ ਕਿ ਐਨ.ਐਸ.ਜੀ. ਅਤੇ ਹੋਰ ਸੁਰੱਖਿਆ ਫੋਰਸ ਅੱਤਵਾਦ ਦੇ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੇ ਹਨ| ਸ਼ਾਹ ਨੇ ਕਿਹਾ ਕਿ ਐਨ.ਐਸ.ਜੀ. ਦੇ ਕਮਾਂਡੋ ਦੀ ਬਹਾਦਰੀ ਅਤੇ ਸਾਹਸ ਦੇ ਕਾਰਨਾਮੇ ਦੇਖ ਕੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਫੈਸਲਾਕੁੰਨ ਲੜਾਈ ਵਿੱਚ ਦੇਸ਼ ਦੀ ਜਿੱਤ ਹੋਵੇਗੀ| ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਹ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦੇ ਹਨ ਕਿ ਐਨ.ਐਸ.ਜੀ. ਦੇ ਹੁਨਰ ਕਾਰਨ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੋਵੇਗਾ, ਕਿਉਂਕਿ ਸਾਡੇ ਜਾਂਬਾਜ਼ ਕਮਾਂਡੋ ਕਿਸੇ ਵੀ ਖਤਰੇ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ| ਸ਼ਾਹ ਨੇ ਜ਼ਿਕਰਯੋਗ ਯੋਗਦਾਨ ਦੇਣ ਵਾਲੇ ਫੋਰਸ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਮੈਡਲ ਨਾਲ ਸਨਮਾਨਤ ਕੀਤਾ ਅਤੇ ਫੋਰਸ ਦੇ ਸ਼ਹੀਦ ਜਾਂਬਾਜ਼ਾਂ ਨੂੰ ਸ਼ਰਧਾਂਜਲੀ ਭੇਟ ਕੀਤੀ| ਇਸ ਮੌਕੇ ਐਨ.ਐਸ.ਜੀ. ਦੇ ਕਮਾਂਡੋ ਨੇ ਵੱਖ-ਵੱਖ ਐਮਰਜੈਂਸੀ ਸਥਿਤੀਆਂ ਵਿੱਚ ਅੱਤਵਾਦੀਆਂ ਵਿਰੁੱਧ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ| ਐਨ.ਐਸ.ਜੀ. ਡਾਇਰੈਕਟਰ ਜਨਰਲ ਐਸ.ਐਸ. ਦੇਸ਼ਵਾਲ ਨੇ ਸ਼ਾਹ ਨੂੰ ਯਾਦਗੀਰੀ ਚਿੰਨ੍ਹ ਭੇਟ ਕੀਤਾ|


