- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਧਾ ਕਿੱਲੋ ਹੈਰੋਇਨ ਸਮੇਤ ਦੋ ਕਾਬੂ
ਤਰਨਤਾਰਨ – ਜ਼ਿਲਾ ਤਰਨਤਾਰਨ ਦੇ ਪਿੰਡ ਪੰਜਵੜ ਸਥਿਤ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 24 ਜੂਨ ਨੂੰ 7 ਲੱਖ 23 ਹਜ਼ਾਰ 400 ਰੁਪਏ ਦੀ ਖੋਹ ਕਰਨ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨਾ ਕੋਲੋਂ ਅੱਧਾ ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਐੱਸ.ਪੀ.(ਆਈ) ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਕੁਲਦੀਪ ਰਾਏ ਪੁਲਸ ਪਾਰਟੀ ਸਮੇਤ ਪੁਲ ਸੂਆ ਪੰਜਵੜ ਵਿਖੇ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ ‘ਤੇ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਮਨਜੂਰ ਮਸੀਹ ਪੁੱਤਰ ਐਡਵਨ ਮਸੀਹ ਵਾਸੀ ਭੋਜੀਆਂ ਵਜੋਂ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਮਨਜੂਰ ਮਸੀਹ ਨੇ ਦੱਸਿਆ ਕਿ 24 ਜੂਨ ਨੂੰ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ 23 ਹਜ਼ਾਰ 400 ਰੁਪਏ ਦੀ ਖੋਹ ਉਸ ਨੇ ਆਪਣੇ ਸਾਥੀਆਂ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਵਿੰਦਰ ਸਿੰਘ ਵਾਸੀ ਪੰਜਵੜ, ਲੱਖਾ ਪੁੱਤਰ ਐਡਮਿੰਨ ਮਸੀਹ ਵਾਸੀ ਭੋਜੀਆਂ ਅਤੇ ਮਹੇਸ਼ੀ ਪੁੱਤਰ ਕੁੱਬਾ ਮਸੀਹ ਵਾਸੀ ਭੋਜੀਆਂ ਨੇ ਮਿਲ ਕੇ ਕੀਤੀ ਸੀ। ਐੱਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਪੁਲਸ ਨੇ 4 ਲੱਖ 28 ਹਜ਼ਾਰ 800 ਰੁਪਏ ਦੀ ਨਕਦੀ ਤੋਂ ਇਲਾਵਾ ਵਾਰਦਾਤ ‘ਚ ਵਰਤਿਆ ਇਕ ਖਿਡੌਣਾ ਪਿਸਟਲ ਬਰਾਮਦ ਕਰਦਿਆਂ ਇਕ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦ ਕਿ ਇਸ ਖੋਹ ਵਿਚ ਸ਼ਾਮਲ ਲੱਖਾ ਅਤੇ ਮਹੇਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ‘ਤੇ ਡੀ.ਐੱਸ.ਪੀ.ਡੀ. ਹਰਦੀਪ ਸਿੰਘ, ਥਾਣਾ ਮੁਖੀ ਬਲਜੀਤ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਹਾਜ਼ਰ ਸਨ।


