- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਂਧਰਾ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਆਹ ਤੋਂ ਆ ਰਹੀ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ
ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਇਲਾਕੇ ਵਿੱਚ ਬੀਤੀ ਰਾਤ ਭਿਆਨਕ ਹਾਦਸਾ ਵਾਪਰ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ, ਉੱਥੇ ਹੀ ਕਈ ਲੋਕ ਜ਼ਖਮੀ ਹੋ ਗਏ ਹਨ| ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ|ਘਟਨਾ ਈਸਟ ਗੋਦਾਵਰੀ ਜ਼ਿਲ੍ਹੇ ਦੇ ਥਾਂਟੀਕੋਂਡਾ ਪਿੰਡ ਦੀ ਹੈ| ਦੱਸਿਆ ਜਾ ਰਿਹਾ ਹੈ ਕਿ ਇਕ ਵੈਨ ਵਿਆਹ ਸਮਾਰੋਹ ਵਿੱਚ ਹਿੱਸਾ ਲੈ ਕੇ ਵਾਪਸ ਆ ਰਹੀ ਸੀ| ਇਸ ਵਿੱਚ 15 ਲੋਕ ਸਵਾਰ ਸਨ|ਥਾਂਟੀਕੋਂਡਾ ਪਿੰਡ ਵਿੱਚ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ| ਉੱਥੇ ਹੀ ਕਈ ਲੋਕ ਜ਼ਖਮੀ ਹੋ ਗਏ| ਸਾਰੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ| ਜਾਣਕਾਰੀ ਮਿਲਣ ਤੇ ਮੌਕੇ ਤੇ ਪਹੁੰਚੀ ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਲਈਆਂ ਅਤੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ|


