- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈਪੀਐੱਲ ਚੇਨੱਈ ਲਈ ‘ਸੁਪਰ ਕਿੰਗ’ ਬਣਿਆ ਵਾਟਸਨ
ਚੇਨੱਈ – ਚਿਦੰਬਰਮ ਕ੍ਰਿਕਟ ਸਟੇਡੀਅਮ ਵਿੱਚ ਅੱਜ ਖੇਡੇ ਗਏ ਆਈਪੀਐੱਲ ਦੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਹੈਦਰਾਬਾਦ ਨੇ ਨਿਰਧਾਰਤ ਓਵਰਾਂ ’ਚ 3 ਵਿਕਟਾਂ ’ਤੇ 175 ਦੌੜਾਂ ਬਣਾਈਆਂ ਸਨ। ਚੇਨਈ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਦੇ ਉਸ ਦਾ ਸਲਾਮੀ ਬੱਲੇਬਾਜ਼ ਫਾਫ ਡੂ ਪਲੈਸਿਸ 1 ਦੌੜ ਬਣਾ ਕੇ ਹੀ ਆਊਟ ਹੋ ਗਿਆ। ਉਸ ਤੋਂ ਬਾਅਦ ਸ਼ੇਨ ਵਾਟਸਨ ਨੇ ਤੂਫਾਨੀ ਪਾਰੀ ਖੇਡਦਿਆਂ 53 ਗੇਂਦਾਂ ’ਚ 96 ਦੌੜਾਂ ਬਣਾਈਆਂ ਤੇ ਟੀਮ ਨੂੰ ਜਿੱਤ ਦੇ ਨੇੜੇ ਪਹੁੰਚਾਇਆ। ਉਸ ਨੇ ਪਾਰੀ ਦੌਰਾਨ 9 ਚੌਕੇ ਤੇ 6 ਛੱਕੇ ਜੜੇ। ਉਸ ਦੇ ਆਊਟ ਹੋਣ ਮਗਰੋਂ ਸੁਰੇਸ਼ ਰੈਣਾ (38), ਅੰਬਾਟੀ ਰਾਇਡੂ (21) ਅਤੇ ਕੇਦਾਰ ਜਾਧਵ (11) ਨੇ ਟੀਮ ਨੂੰ ਜਿੱਤ ਤੱਕ ਪਹੁੰਚਾਇਆ। ਇਸ ਤੋਂ ਪਹਿਲਾਂ ਮਨੀਸ਼ ਪਾਂਡੇ ਅਤੇ ਡੇਵਿਡ ਵਾਰਨਰ ਦੇ ਨੀਮ ਸੈਂਕੜਿਆ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਤਿੰਨ ਵਿਕਟਾਂ ’ਤੇ 175 ਦੌੜਾਂ ਬਣਾਈਆਂ। ਪਾਂਡੇ ਨੇ 49 ਗੇਂਦਾਂ ਵਿੱਚ ਸੱਤ ਚੌਕਿਆਂ ਅਤੇ ਤਿੰਨ ਛੱਕਿਆਂ ਨਾਲ ਨਾਬਾਦ 83 ਦੌੜਾਂ ਦੀ ਪਾਰੀ ਖੇਡੀ। ਉਸ ਨੇ ਵਾਰਨਰ (57 ਦੌੜਾਂ) ਨਾਲ ਦੂਜੀ ਵਿਕਟ ਲਈ 115 ਦੌੜਾਂ ਜੋੜ ਕੇ ਟੀਮ ਦੇ ਵੱਡੇ ਸਕੋਰ ਦੀ ਨੀਂਹ ਧਰੀ, ਜਦਕਿ ਵਿਜੈ ਸ਼ੰਕਰ (26 ਦੌੜਾਂ) ਨਾਲ ਵੀ ਤੀਜੀ ਵਿਕਟ ਲਈ 47 ਦੌੜਾਂ ਜੋੜੀਆਂ।


