- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈਪੀਐੱਲ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ
ਚੇਨੱਈ – ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ’ਤੇ 150 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ 32 ਦੌੜਾਂ ਬਣਾਈਆਂ ਤੇ ਉਸ ਦੇ ਆਊਟ ਹੋਣ ਤੋਂ ਬਾਅਦ ਦੌੜਾਂ ਬਣਾਉਣ ਦੀ ਗਤੀ ਹੌਲੀ ਹੋ ਗਈ ਪਰ ਕੇਰੋਨ ਪੋਲਾਰਡ ਨੇ ਤੇਜ਼ ਗਤੀ ਨਾਲ 35 ਦੌੜਾਂ ਬਣਾ ਕੇ ਟੀਮ ਦਾ ਸਕੋਰ 150 ਦੌੜਾਂ ’ਤੇ ਪਹੁੰਚਾਇਆ। ਦੂਜੇ ਪਾਸੇ ਸਨਰਾਈਜ਼ਰ ਹੈਦਰਾਬਾਦ 19.4 ਓਵਰਾਂ ਵਿਚ 137 ਦੌੜਾਂ ਬਣਾ ਕੇ ਹੀ ਆਲ ਆਊਟ ਹੋ ਗਈ। ਟੀਮ ਵਲੋਂ ਜੋਨੀ ਬੇਅਰਸਟੋਅ ਨੇ 43, ਡੇਵਿਡ ਵਾਰਨਰ ਨੇ 36 ਦੌੜਾਂ ਬਣਾਈਆਂ। ਮੁੰਬਈ ਵਲੋਂ ਟਰੈਂਟ ਬੋਲਟ ਨੇ 28 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।


