- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈਸੀਸੀ ਰੈਂਕਿੰਗ ਕੋਹਲੀ ਤੇ ਬੁਮਰਾਹ ਸਿਖ਼ਰ ’ਤੇ ਕਾਇਮ
ਭਾਰਤੀ ਕਪਤਾਨ ਵਿਰਾਟ ਕੋਹਲੀ ਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਆਈਸੀਸੀ ਇਕ ਰੋਜ਼ਾ ਮੈਚਾਂ ਦੇ ਖਿਡਾਰੀਆਂ ਦੀ ਰੈਂਕਿੰਗ ਵਿੱਚ ਸਿਖ਼ਰ ਉੱਤੇ ਕਾਇਮ ਹਨ। ਇਕ ਰੋਜ਼ਾ ਬੱਲੇਬਾਜ਼ਾਂ ਦੀ ਰੈਂਕਿੰਗ ’ਚ ਕੋਹਲੀ ਤੇ ਉਪ ਕਪਤਾਨ ਰੋਹਿਤ ਸ਼ਰਮਾ ਪਹਿਲੇ ਤੇ ਦੂਜੇ ਸਥਾਨ ’ਤੇ ਹਨ ਜਦੋਂਕਿ ਬੁਮਰਾਹ ਗੇਂਦਬਾਜ਼ਾਂ ਦੀ ਰੈਂਕਿੰਗ ’ਚ ਸਿਖ਼ਰ ’ਤੇ ਕਾਇਮ ਹਨ। ਪਾਕਿਸਤਾਨ ਦਾ ਮੁਹੰਮਦ ਆਮਿਰ ਛੇ ਸਥਾਨਾਂ ਦੀ ਛਾਲ ਮਾਰ ਕੇ ਕਰੀਅਰ ਦੀ ਸਭ ਤੋਂ ਵਧੀਆ ਸੱਤਵੀਂ ਰੈਂਕਿੰਗ ’ਤੇ ਹੈ। ਟੀਮ ਰੈਂਕਿੰਗ ’ਚ ਪਾਕਿਸਤਾਨ ਛੇਵੇਂ ਤੇ ਸ੍ਰੀਲੰਕਾ ਅੱਠਵੇਂ ਸਥਾਨ ’ਤੇ ਹੈ। ਨਾਮੀਬੀਆ, ਓਮਾਨ ਅਤੇ ਅਮਰੀਕਾ ਵੀ ਇਕ ਰੋਜ਼ਾ ਦਰਜਾ ਮਿਲਣ ਤੋਂ ਬਾਅਦ ਘੱਟੋ-ਘੱਟ ਅੱਠ ਕੁਆਲੀਫਾਇੰਗ ਮੈਚ ਖੇਡ ਕੇ ਹੁਣ ਰੈਂਕਿੰਗ ਸੂਚੀ ਵਿੱਚ ਹਨ।


