- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈ.ਆਰ.ਸੀ.ਟੀ.ਸੀ. ਘੁਟਾਲਾ: ਪਟਿਆਲਾ ਹਾਊਸ ਕੋਰਟ ਨੇ ਤੇਜਸਵੀ-ਰਾਬੜੀ ਨੂੰ ਦਿੱਤੀ ਜ਼ਮਾਨਤ
ਨਵੀਂ ਦਿੱਲੀ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਨੇਤਾ ਪ੍ਰਤੀਪੱਖ ਤੇਜਸਵੀ ਯਾਦਵ ਨੂੰ ਅੱਜ ਰਾਹਤ ਮਿਲੀ ਹੈ| ਆਈ.ਆਰ.ਸੀ.ਟੀ.ਸੀ. ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਹੈ| ਰਾਬੜੀ ਅਤੇ ਤੇਜਸਵੀ ਅੱਜ ਕੋਰਟ ਦੇ ਸਾਹਮਣੇ ਪੇਸ਼ ਹੋਏ| ਕੋਰਟ ਨੇ ਦੋਵਾਂ ਨੂੰ ਇਕ ਲੱਖ ਦੇ ਬਾਂਡ ਤੇ ਜ਼ਮਾਨਤ ਦਿੱਤੀ ਹੈ| ਕੋਰਟ ਦੇ ਸਾਹਮਣੇ ਲਾਲੂ ਯਾਦਵ ਨੂੰ ਵੀ ਪੇਸ਼ ਹੋਣਾ ਸੀ ਪਰ ਉਹ ਕੋਰਟ ਵਿੱਚ ਹਾਜ਼ਰ ਨਹੀਂ ਹੋਏ| ਜਿਸ ਦੇ ਕਾਰਨ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਗਈ| ਵੀਰਵਾਰ ਨੂੰ ਹੀ ਸਾਬਕਾ ਮੁੱਖਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਕੋਰਟ ਵਿੱਚ ਸਰੰਡਰ ਕੀਤਾ ਸੀ| ਜੇਲ ਤੋਂ ਬਾਅਦ ਉਨ੍ਹਾਂ ਨੂੰ ਰਿਮਜ਼ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ| ਸੀ.ਬੀ.ਆਈ.ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਹੋਣ ਦੇ ਬਾਅਦ ਪਟਿਆਲਾ ਹਾਊਸ ਕੋਰਟ ਨੇ ਸਾਰਿਆਂ ਨੂੰ ਸੰਮੰਨ ਭੇਜਿਆ ਸੀ| ਇਨ੍ਹਾਂ ਵਿੱਚ ਲਾਲੂ, ਰਾਬੜੀ ਅਤੇ ਤੇਜਸਵੀ ਦਾ ਨਾਂ ਵੀ ਸੀ, ਕਿਉਂਕਿ ਲਾਲੂ ਰਿਮਜ਼ ਵਿੱਚ ਹਨ, ਇਸ ਲਈ ਉਹ ਨਹੀਂ ਆ ਸਕਣਗੇ|


