- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਬਾਰੇ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਾ ਹੋਣ ਸਬੰਧੀ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਯਾਦ ਰੱਖਿਆ ਜਾਵੇਗਾ। ਰਾਹੁਲ ਨੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਹੋਈ ਘਾਟ ਨਾਲ ਸਬੰਧਤ ਕੁਝ ਵੇਰਵਿਆਂ ਦਾ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਸਭ ਯਾਦ ਰੱਖਿਆ ਜਾਵੇਗਾ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਬੀਤੇ ਦਿਨ ਰਾਜ ਸਭਾ ਵਿੱਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ਵਿੱਚ ਦੱਸਿਆ ਸੀ ਕਿ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਦੀ ਖ਼ਬਰ ਨਹੀਂ ਮਿਲੀ ਹੈ। ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਰਾਜ ਸਭਾ ਵਿੱਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ਵਿੱਚ ਕਿਹਾ ਸੀ ਕਿ ਕੇਂਦਰੀ ਸਿਹਤ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਨਾਲ ਮੌਤ ਦੀ ਸੂਚਨਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਸੀ ਕਿ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨਿਯਮਿਤ ਰੂਪ ਨਾਲ ਕੇਂਦਰ ਸਰਕਾਰ ਨੂੰ ਕੋਵਿਡ ਦੇ ਮਾਮਲੇ ਅਤੇ ਇਸ ਦੀ ਵਜ੍ਹਾ ਨਾਲ ਹੋਈਆਂ ਮੌਤਾਂ ਬਾਰੇ ਸੂਚਨਾ ਦਿੰਦੇ ਹਨ। ਫ਼ਿਲਹਾਲ ਕਿਸੇ ਵੀ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਕਸੀਜਨ ਦੀ ਘਾਟ ਕਾਰਨ ਕਿਸੇ ਦੀ ਵੀ ਜਾਨ ਦੀ ਖ਼ਬਰ ਨਹੀਂ ਦਿੱਤੀ ਹੈ।


