- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਜ਼ਮ ਖ਼ਾਨ ਦਾ ਵਿਧਾਇਕ ਪੁੱਤਰ ਪੁਲੀਸ ਹਿਰਾਸਤ ’ਚ
ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਦੇ ਵਿਧਾਇਕ ਪੁੱਤਰ ਅਬਦੁੱਲਾ ਆਜ਼ਮ ਨੂੰ ਰਾਮਪੁਰ ਵਿਚ ਮੁਹੰਮਦ ਅਲੀ ਜੌਹਰ ਯੂਨੀਵਰਸਿਟੀ ’ਚ ਜ਼ਿਲ੍ਹਾ ਪ੍ਰਸ਼ਾਸਨ ਦੀ ਛਾਪੇਮਾਰੀ ਦੀ ਕਾਰਵਾਈ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਹਿਰਾਸਤ ਵਿਚ ਲੈ ਲਿਆ ਗਿਆ ਹੈ। ਘਟਨਾ ਦੇ ਵਿਰੋਧ ’ਚ ‘ਸਪਾ’ ਵਿਧਾਨ ਪ੍ਰੀਸ਼ਦ ਮੈਂਬਰਾਂ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਰਾਜ ਭਵਨ ਦੇ ਬਾਹਰ ਨਾਅਰੇਬਾਜ਼ੀ ਕੀਤੀ। ਰਾਮਪੁਰ ਦੇ ਐੱਸਪੀ ਅਜੈਪਾਲ ਸ਼ਰਮਾ ਨੇ ਦੱਸਿਆ ਕਿ ਸੁਆਰ ਸੀਟ ਤੋਂ ਸਮਾਜਵਾਦੀ ਪਾਰਟੀ ਦੇ ਵਿਧਾਇਕ ਅਬਦੁੱਲਾ ਨੂੰ ਸਰਕਾਰੀ ਕੰਮਕਾਜ ਵਿਚ ਅੜਿੱਕਾ ਪਾਉਣ ਦੇ ਦੋਸ਼ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੌਹਰ ’ਵਰਸਿਟੀ ਵਿਚ ਛਾਪੇ ਮਾਰਨ ਦੌਰਾਨ ਉਸ ਦੀ ਲਾਇਬਰੇਰੀ ਵਿਚੋਂ 2500 ਤੋਂ ਵੱਧ ਚੋਰੀ ਕੀਤੀਆਂ ਗਈਆਂ ਦੁਰਲੱਭ ਕਿਤਾਬਾਂ ਬਰਾਮਦ ਹੋਈਆਂ ਹਨ। ਰਾਮਪੁਰ ਤੋਂ ਸਪਾ ਸੰਸਦ ਮੈਂਬਰ ਆਜ਼ਮ ਖ਼ਾਨ ਜੌਹਰ ਯੂਨੀਵਰਸਿਟੀ ਦੇ ਸੰਸਥਾਪਕ ਤੇ ਚਾਂਸਲਰ ਹਨ। ਯੂਪੀ ਦੇ ਡੀਜੀਪੀ ਓ.ਪੀ. ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿਚ ਮੰਗਲਵਾਰ ਸ਼ੁਰੂ ਹੋਏ ਛਾਪੇ ਅੱਜ ਵੀ ਜਾਰੀ ਰਹੇ। ਇਸ ਘਟਨਾ ਦੇ ਵਿਰੋਧ ਵਿਚ ਸਪਾ ਆਗੂਆਂ ਤੇ ਵਰਕਰਾਂ ਨੇ ਅੱਜ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ। ਬਿਨਾਂ ਕਿਸੇ ਸੂਚਨਾ ਦੇ ਮੁਲਾਕਾਤ ਬਾਰੇ ਕਹਿਣ ’ਤੇ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਝੜਪ ਵੀ ਹੋਈ। ਇਸ ਤੋਂ ਬਾਅਦ ਉਨ੍ਹਾਂ ਰਾਜ ਭਵਨ ਦੇ ਬਾਹਰ ਮੁਜ਼ਾਹਰਾ ਕੀਤਾ। ਬਾਅਦ ਵਿਚ ਸਾਰੇ ਪ੍ਰਦਰਸ਼ਨਕਾਰੀ ਸਪਾ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਤੇ ਕੁਝ ਦੇਰ ਬਾਅਦ ਰਿਹਾਅ ਕਰ ਦਿੱਤਾ ਗਿਆ। ‘ਸਪਾ’ ਦੇ ਵਿਧਾਨ ਪ੍ਰੀਸ਼ਦ ਮੈਂਬਰ ਆਨੰਦ ਭਦੌਰੀਆ ਨੇ ਕਿਹਾ ਕਿ ਇਕ ਪਾਸੇ ਉਨ੍ਹਾਂ ਦੇ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਉਨਾਓ ਦੇ ਵਿਧਾਇਕ ਤੇ ਜਬਰ-ਜਨਾਹ ਦੇ ਮੁਲਜ਼ਮ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


