- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਧਾਰ ਤਹਿਤ ਸਾਰਾ ਡੇਟਾ ਸੁਰੱਖਿਅਤ: ਪ੍ਰਸਾਦ
ਨਵੀਂ ਦਿੱਲੀ – ਸਰਕਾਰ ਨੇ ਵਿਲੱਖਣ ਪਛਾਣ ਸੰਖਿਆ ਨਾਲ ਜੁੜੇ ‘ਆਧਾਰ’ ਤਹਿਤ ਦਰਜ ਬਾਇਓਮੀਟ੍ਰਿਕ ਡੇਟਾ ਦੀ ਸੁਰੱਖਿਆ ’ਤੇ ਉੱਠ ਰਹੇ ਖਦਸ਼ਿਆਂ ਨੂੰ ਬੇਬੁਨਿਆਦ ਦਸਦਿਆਂ ਇਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਦੱਸਿਆ ਹੈ। ਸੂਚਨਾ ਤੇ ਤਕਨਾਲੋਜੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਆਧਾਰ ਦੀ ਵਰਤੋਂ ਨਾਲ ਜੁੜੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਆਧਾਰ ’ਚ ਦਰਜ ਅੰਕੜੇ ਨਾ ਸਿਰਫ਼ ਪੂਰੀ ਤਰ੍ਹਾਂ ਸੁਰੱਖਿਅਤ ਹਨ ਬਲਕਿ ਇਸ ਕਾਰਨ ਗ਼ਰੀਬ ਕਲਿਆਣ ਯੋਜਨਾਵਾਂ ਦੇ ਲਾਭ ’ਚ ਵਿਚੋਲਿਆਂ ਦੀ ਹਿੱਸੇਦਾਰੀ ਰੋਕਣ ’ਚ ਵੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਨਾਲ ਜੁੜੀਆਂ ਵੱਖ ਵੱਖ ਯੋਜਨਾਵਾਂ ਦਾ ਲਾਭ ਆਧਾਰ ਰਾਹੀਂ ਸਿੱਧਾ ਲਾਭਪਾਤਰੀਆਂ ਦੇ ਖਾਤੇ ’ਚ ਜਮ੍ਹਾਂ ਹੋਣ ਕਾਰਨ ਵਿਚੋਲਿਆਂ ਕਾਰਨ ਹੋਣ ਵਾਲੀ ਤਕਰੀਬਨ 90 ਹਜ਼ਾਰ ਕਰੋੜ ਰੁਪਏ ਦੀ ਦੁਰਵਰਤੋਂ ਰੋਕੀ ਜਾ ਸਕੀ ਹੈ। ਸ੍ਰੀ ਪ੍ਰਸਾਦ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ । ਆਧਾਰ ਦੀ ਸੁਰੱਖਿਆ ਨਾਲ ਜੁੜੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਆਧਾਰ ਨਾਲ ਜੁੜੇ ਡੇਟਾ ਦੀ ਦੁਰਵਰਤੋਂ ਦਾ ਇੱਕ ਵੀ ਮਾਮਲਾ ਅਜੇ ਤੱਕ ਯੂਆਈਡੀਏਆਈ ਦੇ ਧਿਆਨ ’ਚ ਨਹੀਂ ਆਇਆ ਹੈ। ਹਾਲ ਹੀ ’ਚ ਯੂਆਈਡੀਏਆਈ ਦੇ ਮੁਖੀ ਆਰ.ਐੱਸ. ਸ਼ਰਮਾ ਦੇ ਆਧਾਰ ਰਾਹੀਂ ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਹੈਕ ਕਰਨ ਸਬੰਧੀ ਖ਼ਬਰਾਂ ਨੂੰ ਖਾਰਜ ਕਰਦਿਆਂ ਸ੍ਰੀ ਪ੍ਰਸਾਦ ਨੇ ਕਿਹਾ ਯੂਆਈਡੀਏਆਈ ਨੇ ਇਸ ਬਾਰੇ ਪਹਿਲਾਂ ਹੀ ਬਿਆਨ ਜਾਰੀ ਕਰਕੇ ਹੈਕਿੰਗ ਦੇ ਦਾਅਵੇ ਨੂੰ ਗਲਤ ਕਰਾਰ ਦਿੱਤਾ ਸੀ।


