- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਪਣਾ 950ਵਾਂ ਵਨ ਡੇ ਜਿੱਤਣ ਉਤਰੇਗਾ ਭਾਰਤ
ਵਿਸ਼ਾਖਾਪਟਨਮ – ਕਪਤਾਨ ਵਿਰਾਟ ਕੋਹਲੀ ਤੇ ਓਪਨਰ ਰੋਹਿਤ ਸ਼ਰਮਾ ਦੇ ਦਮਦਾਰ ਸੈਂਕੜਿਆਂ ਨਾਲ ਪਹਿਲਾ ਵਨ ਡੇ 8 ਵਿਕਟਾਂ ਨਾਲ ਜਿੱਤ ਚੁੱਕੀ ਟੀਮ ਇੰਡੀਆ ਬੁੱਧਵਾਰ ਨੂੰ ਵੈਸਟਇੰਡੀਜ਼ ਵਿਰੁੱਧ ਇਥੇ ਹੋਣ ਵਾਲੇ ਦੂਜੇ ਵਨ ਡੇ ਵਿਚ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਦਿਆਂ 2-0 ਦੀ ਬੜ੍ਹਤ ਬਣਾਉਣ ਦੇ ਇਰਾਦੇ ਨਾਲ ਉਤਰੇਗੀ। ਇਹ ਭਾਰਤ ਦਾ 950ਵਾਂ ਵਨ ਡੇ ਹੋਵੇਗਾ ਤੇ ਉਹ ਇਸ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼ ਕਰੇਗਾ। ਭਾਰਤ ਨੇ ਵੈਸਟਇੰਡੀਜ਼ ਤੋਂ ਪਹਿਲਾਂ ਦੋਵੇਂ ਟੈਸਟ 3 ਦਿਨਾਂ ਦੇ ਅੰਦਰ ਜਿੱਤ ਲਏ ਸਨ ਤੇ ਪਹਿਲੇ ਵਨ ਡੇ ਵਿਚ ਵਿੰਡੀਜ਼ ਦੀਆਂ 322 ਦੌੜਾਂ ਦੇ ਸਕੋਰ ਦੇ ਬਾਵਜੂਦ 42.1 ਓਵਰਾਂ ਵਿਚ ਹੀ ਜਿੱਤ ਹਾਸਲ ਕਰ ਲਈ ਸੀ।
ਭਾਰਤ ਦੇ ਚੋਟੀਕ੍ਰਮ ਦੇ ਬੱਲੇਬਾਜ਼ਾਂ ਨੇ ਹੀ ਮੁਕਾਬਲੇ ਨੂੰ ਇਸ ਹੱਦ ਤਕ ਖਤਮ ਕਰ ਦਿੱਤਾ ਕਿ ਮੱਧਕ੍ਰਮ ਨੂੰ ਅਜ਼ਮਾਉਣ ਦੀ ਲੋੜ ਹੀ ਨਹੀਂ ਪਈ। ਵਿੰਡੀਜ਼ ਦੇ ਗੇਂਦਬਾਜ਼ਾਂ ਨੇ ਹਾਲਾਂਕਿ ਪਹਿਲੇ ਹੀ ਓਵਰ ਵਿਚ ਧਵਨ ਦੀ ਵਿਕਟ ਕੱਢ ਲਈ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਦੇ ਸਾਰੇ ਗੇਂਦਬਾਜ਼ਾਂ ਦੀ ਵਿਰਾਟ ਤੇ ਰੋਹਿਤ ਦੀ ਜੋੜੀ ਨੇ ਰੱਜ ਕੇ ਕਲਾਸ ਲਾਈ।


