- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਪਣੇ ਮੁਨਾਫੇ ਲਈ ਜਨਤਾ ਨੂੰ ਲੁੱਟ ਰਹੀ ਹੈ ਭਾਜਪਾ ਸਰਕਾਰ : ਰਣਦੀਪ ਸੁਰਜੇਵਾਲਾ
ਨਵੀਂ ਦਿੱਲੀ – ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਨਤਾ ਨੂੰ ਲੁੱਟ ਕੇ ਮੁਨਾਫਾ ਕਮਾਂ ਰਹੀ ਹੈ| ਕਾਂਗਰਸ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਇਕ ਪੰਦਰਵਾੜੇ ਵਿੱਚ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 100 ਰੁਪਏ ਤੱਕ ਵਧਾ ਦਿੱਤੀ ਹੈ| ਰਣਦੀਪ ਸੁਰਜੇਵਾਲਾ ਨੇ ਇਸ ਨੂੰ ਭਾਜਪਾ ਸਰਕਾਰ ਵਾਲੀ ਨੀਤੀ ਦਾ ਨਤੀਜਾ ਦੱਸਿਆ ਹੈ ਅਤੇ ਕਿਹਾ ਕਿ ਉਹ ਆਪਣੇ ਫਾਇਦੇ ਲਈ ਜਨਤਾ ਨੂੰ ਲੁੱਟ ਰਹੀ ਹੈ| ਉਨ੍ਹਾਂ ਨੇ ਟਵੀਟ ਕੀਤਾ ਕਿ ਕਿਸ ਦੇ ਚੰਗੇ ਦਿਨ ਹਨ ਮੋਦੀ ਜੀ| ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਦੀ ਕੀਮਤ 15 ਦਿਨਾਂ ਵਿੱਚ 100 ਰੁਪਏ ਵਧੀ ਹੈ|ਉਹਨਾਂ ਕਿਹਾ ਕਿ ਸਬਸਿਡੀ ਵਾਲਾ ਸਿਲੰਡਰ 2014 ਵਿੱਚ 412 ਰੁਪਏ ਅਤੇ ਅੱਜ 595 ਰੁਪਏ ਹੈ| ਉਹਨਾਂ ਕਿਹਾ ਕਿ ਵਾਧਾ 183.86 ਰੁਪਏ ਹੈ| ਇਕ ਅਗਸਤ 2019 ਨੂੰ ਇਕ ਸਿਲੰਡਰ ਦੀ ਕੀਮਤ 574.50 ਰੁਪਏ, ਜੋ ਅੱਜ-694 ਰੁਪਏ ਹੈ|


