ਆਪਣੇ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਵਿੱਚ ਜ਼ਹਿਰ ਉਗਲ ਰਹੇ ਹਨ ਯੋਗੀ: ਸਿਬੱਲ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਭੀੜ ਕਿਵੇਂ ਅਖ਼ਲਾਕ ਮਾਮਲੇ ਦੀ ਜਾਂਚ ਕਰਨ ਵਾਲੇ ਪੁਲੀਸ ਅਧਿਕਾਰੀ ਦੀ ਹੱਤਿਆ ਕਰ ਸਕਦੀ ਹੈ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭੀੜ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਕਿਸ ਨੇ ਦਿੱਤੀ ਹੈ| ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਯਾਨਾਥ ਇਨ੍ਹਾਂ ਮਾਮਲਿਆਂ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਜਾ ਕੇ ਜ਼ਹਿਰ ਉਗਲ ਰਹੇ ਹਨ|

VIA PUNJAB