- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਦੀ ਸਰਕਾਰ ਬਰਾਬਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ ਸੂਬਾ ਸਰਕਾਰ : ਭਗਵੰਤ ਮਾਨ
ਸ਼ੇਰਪੁਰ – ਜੇਕਰ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸੁਆਮੀ ਨਾਥਨ ਦੀ ਰਿਪੋਰਟ ਬਰਾਬਰ ਫਸਲਾਂ ਦੇ ਭਾਅ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ। ਦਿੱਲੀ ਵਿਚ ਇਕ ਕਿੱਲੇ ਮਗਰ ਕਿਸਾਨ ਨੂੰ 25 ਤੋਂ 30 ਹਜ਼ਾਰ ਤੱਕ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਵੱਧ ਰੇਟ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ‘ਆਪ’ ਪੰਜਾਬ ਪ੍ਰਧਾਨ, ਭਗਵੰਤ ਮਾਨ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸਾਨਾਂ ਦੀਆਂ ਫਸਲਾਂ ਨਹੀਂ ਵਿਕ ਰਹੀਆਂ ਅਤੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਦਾ ਇਲਾਜ ਨਹੀਂ ਹੋ ਰਿਹਾ, ਜਿਸ ਕਰਕੇ ਲੋਕ ਆਪਣਾ ਇਲਾਜ ਕਰਵਾਉਣ ਲਈ ਦਿੱਲੀ ਜਾ ਰਹੇ ਹਨ। ਜੇਕਰ ਪੰਜਾਬ ਦਾ ਕਿਸਾਨ ਝੋਨਾ ਵੇਚਣ ਹਰਿਆਣਾ ਅਤੇ ਇਲਾਜ ਕਰਵਾਉਣ ਲਈ ਦਿੱਲੀ ਜਾ ਰਿਹਾ ਹੈ ਤਾਂ ਕਾਂਗਰਸ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਲਈ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੌਸਮ ਇਨ੍ਹੀਂ ਦਿਨੀਂ ਠੰਡ (ਤਰੇਲ) ਵਾਲਾ ਹੋਣ ਕਰਕੇ ਝੋਨੇ ਦੀ ਨਮੀ ‘ਚ ਵਾਧਾ ਹੋਣਾ ਸੁਭਾਵਿਕ ਹੈ। ਜੇਕਰ ਕਿਸਾਨ 17 ਫੀਸਦੀ ਵਾਲਾ ਝੋਨਾ ਲੈ ਕੇ ਮੰਡੀ ‘ਚ ਆਉਂਦਾ ਹੈ ਤਾਂ ਤਰੇਲ ਪੈਣ ਕਰਕੇ ਉਸ ਦੀ ਨਮੀ 18 ਤੋਂ 20 ਹੋ ਜਾਂਦੀ ਹੈ। ਇਸ ਵਿਚ ਕਿਸਾਨ ਦਾ ਕੋਈ ਕਸੂਰ ਨਹੀਂ ਪਰ ਵੱਧ ਨਮੀ ਦੀ ਸਜ਼ਾ ਕਿਸਾਨ ਨੂੰ ਭੁਗਤਣੀ ਪੈ ਰਹੀ ਹੈ ਜਦਕਿ ਹਰਿਆਣਾ ‘ਚ 20 ਤੋਂ 23 ਫੀਸਦੀ ਤੱਕ ਦਾ ਝੋਨਾ ਵੀ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ‘ਤੇ ਕਿਸਾਨ ਦੇ ਖਿਲਾਫ ਕਾਰਵਾਈ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਦੂਜੀਆਂ ਫਸਲਾਂ ਦੇ ਵਧੀਆ ਭਾਅ ਅਤੇ ਚੰਗਾ ਮੰਡੀਕਰਨ ਦਿੱਤਾ ਜਾਵੇ ਤਾਂ ਕਿਸਾਨ ਬਦਲਵੀ ਫਸਲ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਚੌਲ ਵੱਡੀ ਮਾਤਰਾ ‘ਚ ਦੇਸ਼ ਦੇ ਅੰਨ ਭੰਡਾਰ ਵਿਚ ਜਾਂਦਾ ਹੈ ਜਦਕਿ ਕਿਸਾਨਾਂ ਦੀ ਇਹ ਫਸਲ ਉਨ੍ਹਾਂ ਦੀ ਵਰਤੋਂ ਵਿਚ ਨਾ-ਮਾਤਰ ਆਉਂਦੀ ਹੈ।


