- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ’ਚ ਸ਼ਾਮਿਲ
ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ’ਚ ਫ਼ੜਿਆ ਕਾਂਗਰਸ ਦਾ ਹੱਥ
ਸ੍ਰੀ ਅਨੰਦਪੁਰ ਸਾਹਿਬ – ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਚੰਡੀਗੜ੍ਹ ’ਚ ਉਨ੍ਹਾਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਦਾ ਹਥ ਫੜਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਲਈ ਇਹ ਕਾਫੀ ਵਡਾ ਝਟਕਾ ਹੈ। ਇਸ ਤੋਂ ਪਹਿਲਾਂ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ‘ਆਪ’ ਛਡ ਕੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ ਸੀ। ਹਾਲਾਂਕਿ, ਉਹ ‘ਆਪ’ ਦੇ ਬਾਗ਼ੀ ਧੜੇ ਨਾਲ ਸਬੰਧਿਤ ਸਨ, ਪਰ ਸੰਦੋਆ ‘ਆਪ’ ਹਾਈਕਮਾਨ ਦਾ ਪਖ ਪੂਰਨ ਵਾਲਿਆਂ ਵਿਚੋਂ ਸਨ। ਸੰਦੋਆ ਸਮੇਤ ‘ਆਪ’ ਦੇ 20 ਵਿਚੋਂ ਪੰਜ ਵਿਧਾਇਕ ਪਾਰਟੀ ਛਡ ਚੁਕੇ ਹਨ। ਇਨ੍ਹਾਂ ਵਿਚ ਸਿਆਸਤ ਤੋਂ ਕਿਨਾਰਾ ਕਰ ਚੁਕੇ ਦਾਖਾ ਤੋਂ ਵਿਧਾਇਕ ਤੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਵੀ ਸ਼ਾਮਿਲ ਹਨ। ਸੁਖਪਾਲ ਖਹਿਰਾ ਨੇ ਆਪਣਾ ਨਵਾਂ ਸਿਆਸੀ ਦਲ ਪੰਜਾਬ ਏਕਤਾ ਪਾਰਟੀ, ਕਾਇਮ ਕਰ ਲਿਆ ਤੇ ਜੈਤੋ ਤੋਂ ‘ਆਪ’ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਹੁਣ ਉਨ੍ਹਾਂ ਦੀ ਪਾਰਟੀ ਦਾ ਹਿਸਾ ਹਨ। ਦੋਵੇਂ ਸਿਆਸਤਦਾਨ ਕ੍ਰਮਵਾਰ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਹੁਣ ‘ਆਪ’ ਕੋਲ ਆਪਣੇ 15 ਵਿਧਾਇਕ ਹੀ ਰਹਿ ਗਏ ਹਨ ਅਤੇ ਵਿਧਾਨ ਸਭਾ ਵਿਚ ਦੂਜੀ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਕੋਲ ਅਜ 14 ਵਿਧਾਇਕ ਹਨ। ਅਜਿਹੇ ਵਿਚ ‘ਆਪ’ ਦੀ ਮੁਖ ਵਿਰੋਧੀ ਧਿਰ ਦੀ ਪਦਵੀ ’ਤੇ ਵੀ ਤਲਵਾਰ ਲਟਕ ਰਹੀ ਹੈ। ਉਧਰ, ਪੰਜਾਬ ਵਿਚ ਵਖ-ਵਖ ਪਾਰਟੀਆਂ ਦੇ 9 ਮੌਜੂਦਾ ਵਿਧਾਇਕ ਲੋਕ ਸਭਾ ਚੋਣਾਂ ਲੜ ਰਹੇ ਹਨ ਤੇ ਪੰਜ ਪਾਰਟੀ ਬਦਲ ਜਾਂ ਛਡ ਚੁਕੇ ਹਨ। ਅਜਿਹੇ ਵਿਚ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਵਿਚ ਕਈ ਜ਼ਿਮਨੀ ਚੋਣਾਂ ਹੋਣੀਆਂ ਵੀ ਤੈਅ ਹਨ।


