- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਦੇ ਵਫ਼ਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅੱਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵੱਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਵਾ ਹਵਾਈ ਅੱਡੇ ਤੋਂ ਵਾਪਸ ਭੇਜਣ ਦਾ ਮਸਲਾ ਉਠਾਇਆ। ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਲਿਖਣਗੇ ਤਾਂ ਜੋ ਇਸ ਮਸਲੇ ਉਤੇ ਢੁਕਵੀਂ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨਾਂ ਕਿਹਾ ਕਿ ਭਾਰਤ ਤੇ ਕੈਨੇਡਾ ਰਾਸ਼ਟਰਮੰਡਲ ਮੁਲਕ ਹਨ ਅਤੇ ਉਨਾਂ ਨੂੰ ਆਪਣੇ ਰਿਸ਼ਤਿਆਂ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਸ੍ਰੀ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਚੁਣੇ ਹੋਏ ਕਿਸੇ ਵੀ ਨੁਮਾਇੰਦੇ ਨਾਲ ਅਜਿਹਾ ਵਤੀਰਾ ਅਫਸੋਸਨਾਕ ਅਤੇ ਨਿੰਦਣਯੋਗ ਹੈ। ‘ਆਪ’ ਦੇ ਇਸ ਵਫ਼ਦ ਵਿੱਚ ਹੋਰ ਵਿਧਾਇਕਾਂ ਤੋਂ ਇਲਾਵਾ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਵੀ ਸ਼ਾਮਲ ਸਨ।


