- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਨੇ ਤਿਵਾੜੀ ਦੀ ਗ੍ਰਿਫ਼ਤਾਰੀ ਮੰਗੀ
ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਦੰਗਾ ਕਰਨ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਟੁਕੜੀ ਨੂੰ ਕਥਿਤ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਜਾਵੇ। ਬੀਤੇ ਦਿਨ ਯਮੁਨਾ ਨਦੀ ‘ਤੇ ਸਿਗਨੇਚਰ ਬ੍ਰਿਜ ਦੇ ਉਦਘਾਟਨ ਦੌਰਾਨ ਸ੍ਰੀ ਤਿਵਾੜੀ ਦੇ ਸਮਾਗਮ ਵਾਲੀ ਥਾਂ ‘ਤੇ ਪੁੱਜਣ ਸਮੇਂ ਭਾਜਪਾ ਤੇ ‘ਆਪ’ ਦੇ ਕਾਰਕੁਨਾਂ ਦਰਮਿਆਨ ਝੜਪ ਹੋ ਗਈ ਸੀ। ਸ੍ਰੀ ਤਿਵਾੜੀ ਇਸ ਸਮਾਗਮ ਵਿੱਚ ਉਨ੍ਹਾਂ ਨੂੰ ਇਲਾਕੇ ਦਾ ਸੰਸਦ ਮੈਂਬਰ ਹੋਣ ਕਰਕੇ ਨਾ ਬੁਲਾਏ ਜਾਣ ਤੋਂ ਖਫ਼ਾ ਹੋ ਗਏ ਸਨ। ਉਨ੍ਹਾਂ ਕਿਹਾ ਸੀ ਕਿ ਬਿਨਾਂ ਬੁਲਾਏ ਵੀ ਉਹ ਕੇਜਰੀਵਾਲ ਦਾ ਸਵਾਗਤ ਕਰਨ ਲਈ ਜਾਣਗੇ। ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ‘ਆਪ’ ਦੀ ਇੰਚਾਰਜ ਆਤਿਸ਼ੀ ਨੇ ਕਿਹਾ ਕਿ ਇਸ ਘਟਨਾ ਨਾਲ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੀ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਸੀ। ਦਲੀਪ ਪਾਂਡੇ ਨੇ ਕਿਹਾ ਕਿ ਜਿਨ੍ਹਾਂ ਵਰਕਰਾਂ ਨੂੰ ਭਾਜਪਾਈਆਂ ਨੇ ਕੁੱਟਿਆ, ਉਨ੍ਹਾਂ ਵੱਲੋਂ ਦਿੱਲੀ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਹੈ। ਦਿੱਲੀ ਸਰਕਾਰ ਵੱਲੋਂ ਵੀ ਦਿੱਲੀ ਪੁਲੀਸ ਦੀ ਕਥਿਤ ਢਿੱਲੀ ਭੂਮਿਕਾ ਬਾਰੇ ਕਾਨੂੰਨੀ ਰਾਇ ਲਈ ਜਾ ਰਹੀ ਹੈ। ਸ੍ਰੀ ਪਾਂਡੇ ਨੇ ਸਾਫ਼ ਕੀਤਾ ਕਿ ਵਿਧਾਇਕ ਅਮਾਨਤ ਉੱਲਾ ਖ਼ਾਂ ਨੇ ਮਨੋਜ ਤਿਵਾੜੀ ਨੂੰ ਮੰਚ ਤੋਂ ਧੱਕਾ ਨਹੀਂ ਸੀ ਦਿੱਤਾ ਸਗੋਂ ਉਨ੍ਹਾਂ ਭਾਜਪਾ ਪ੍ਰਧਾਨ ਨੂੰ ਮੰਚ ਤੋਂ ਪਰੇ ਕੀਤਾ ਸੀ ਜਿੱਥੇ ਸ੍ਰੀ ਕੇਜਰੀਵਾਲ ਤੇ ਸਾਥੀ ਮੰਤਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸ੍ਰੀ ਤਿਵਾੜੀ ਨੇ ਰੋਸ ਇਸ ਲਈ ਜਾਹਰ ਕੀਤਾ ਸੀ ਕਿ ਉਨ੍ਹਾਂ ਵੱਲੋਂ ਇਸ ਪੁਲ ਲਈ ਫੰਡ ਵੀ ਦਿਵਾਏ ਸਨ ਪਰ ਉਨ੍ਹਾਂ ਨੂੰ ਸਮਾਗਮ ਲਈ ਸੱਦਾ ਹੀ ਨਹੀਂ ਸੀ ਦਿੱਤਾ ਗਿਆ।


