- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਵਿਧਾਇਕ ਦਵਿੰਦਰ ਸਹਿਰਾਵਤ ਦੀ ਪਟੀਸ਼ਨ ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਆਮ ਆਦਮੀ ਪਾਰਟੀ (ਆਪ) ਦੇ ਬਾਗੀ ਵਿਧਾਇਕ ਦੇਵੇਂਦਰ ਸਹਿਰਾਵਤ ਦੀ ਪਟੀਸ਼ਨ ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਰਾਜੀ ਹੋ ਗਿਆ ਹੈ| ਇਸ ਪਟੀਸ਼ਨ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਕਥਿਤ ਤੌਰ ਤੇ ਸ਼ਾਮਲ ਹੋਣ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਸਕੱਤਰੇਤ ਵਲੋਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਦੇ ਨੋਟਿਸ ਨੂੰ ਚੁਣੌਤੀ ਦਿੱਤੀ ਗਈ ਹੈ| ਜੱਜ ਸੰਜੀਵ ਖੰਨਾ ਅਤੇ ਜੱਜ ਬੀ.ਆਰ. ਗਵਈ ਦੀ ਬੈਂਚ ਨੇ ਸਹਿਰਾਵਤ ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸੋਲੀ ਸੋਰਾਬਜੀ ਨੂੰ ਅੱਜ ਕਿਹਾ ਕਿ ਮਾਮਲੇ ਤੇ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ| ਬੈਂਚ ਨੇ ਸੋਰਾਬਜੀ ਨੂੰ ਪਟੀਸ਼ਨ ਦੀ ਇਕ ਕਾਪੀ ਦਿੱਲੀ ਵਿਧਾਨ ਸਭਾ ਦੀ ਸਪੀਕਰ ਅਤੇ ਆਮ ਆਦਮੀ ਪਾਰਟੀ (ਆਪ) ਸਮੇਤ ਸਾਰੇ ਪੱਖਕਾਰਾਂ ਨੂੰ ਭੇਜਣ ਨੂੰ ਕਿਹਾਂ| ਜ਼ਿਕਰਯੋਗ ਹੈ ਕਿ ਦੇਵੇਂਦਰ ਨੂੰ ਵਿਧਾਨ ਸਭਾ ਸਪੀਕਰ ਨੇ ਮੈਂਬਰਤਾ ਤੋਂ ਅਯੋਗ ਕਰਨ ਦਾ ਨੋਟਿਸ ਦਿੱਤਾ ਸੀ| ਦਰਅਸਲ ‘ਆਪ’ ਦੇ ਬੁਲਾਰੇ ਅਤੇ ਵਿਧਾਇਕ ਸੌਰਭ ਭਾਰਦਵਾਜ ਦੀ ਸ਼ਿਕਾਇਤ ਤੇ ਵਿਧਾਨ ਸਭਾ ਸਪੀਕਰ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ| ਬਿਜਵਾਸਨ ਤੋਂ ਵਿਧਾਇਕ ਦੇਵੇਂਦਰ ਅਤੇ ਗਾਂਧੀਨਗਰ ਤੋਂ ਵਿਧਾਇਕ ਅਨਿਲ ਵਾਜਪਾਈ ਨੂੰ ਜਾਰੀ ਨੋਟਿਸ ‘ਚ ਵਿਧਾਨ ਸਪੀਕਰ ਨੇ ਪੁੱਛਿਆ ਸੀ ਕਿ ਤੁਸੀਂ ਭਾਜਪਾ ਵਿੱਚ ਸ਼ਾਮਲ ਹੋ ਗਏ, ਅਜਿਹੇ ਵਿੱਚ ਕਿਉਂ ਨਾ ਤੁਹਾਡੀ ਵਿਧਾਨ ਸਭਾ ਮੈਂਬਰਤਾ ਰੱਦ ਕਰ ਦਿੱਤੀ ਜਾਵੇ? ਲੋਕ ਸਭਾ ਚੋਣਾਂ ਦੌਰਾਨ ‘ਆਪ’ ਦੇ ਬਾਗ਼ੀ ਵਿਧਾਇਕਾਂ ਵਲੋਂ ਭਾਜਪਾ ਦਾ ਹੱਥ ਫੜਨ ਨੂੰ ਲੈ ਕੇ ਸੌਰਭ ਭਾਰਦਵਾਜ ਨੇ ਇਸ ਦੀ ਲਿਖਤੀ ਵਿੱਚ ਵਿਧਾਨ ਸਭਾ ਸਪੀਕਰ ਨੂੰ ਸ਼ਿਕਾਇਤ ਕੀਤੀ ਸੀ|


