- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਮਦਨ ਕਰ ਵਿਭਾਗ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ 100 ਕਰੋੜ ਦਾ ਨੋਟਿਸ
ਦੋਹਾਂ ਨੇਤਾਵਾਂ ’ਤੇ ਘੱਟ ਆਮਦਨ ਦਿਖਾਉਣ ਦਾ ਦੋਸ਼
ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਇਨਕਮ ਟੈਕਸ ਵਿਭਾਗ ਵਲੋਂ ਨੈਸ਼ਨਲ ਹੈਰਾਲਡ ਮਾਮਲੇ ’ਚ 100 ਕਰੋੜ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਆਮਦਨ ਕਰ ਵਿਭਾਗ ਨੇ ਐਸੋਸੀਏਟਡ ਜਰਨਲਜ਼ ਲਿਮਟਿਡ ਦੇ ਮਾਮਲੇ ’ਚ ਇਹ ਨੋਟਿਸ ਜਾਰੀ ਕੀਤਾ ਹੈ। ਵਿਭਾਗ ਦਾ ਮੰਨਣਾ ਹੈ ਕਿ ਸਾਲ 2011-12 ਦੌਰਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਐਸੋਸੀਏਟਡ ਜਰਨਲਜ਼ ਲਿਮਟਿਡ ਤੋਂ ਕ੍ਰਮਵਾਰ ਆਮਦਨੀ 155.41 ਅਤੇ 154.96 ਕਰੋੜ ਰੁਪਏ ਬਣਦੀ ਹੈ। ਜਦੋਂ ਕਿ ਉਨ੍ਹਾਂ ਵਲੋਂ ਆਮਦਨ ਘਟ ਵਿਖਾਈ ਗਈ ਹੈ। ਰਾਹੁਲ ਗਾਂਧੀ ਨੇ ਆਪਣੀ ਰਿਟਰਨ ’ਚ ਆਮਦਨ 68. 12 ਲਖ ਰੁਪਏ ਦਸੀ ਸੀ। ਵਿਭਾਗ ਨੇ ਆਪਣੇ ਮੁਲਾਂਕਣ ’ਚ ਕਾਂਗਰਸ ਦੇ ਨੇਤਾ ਆਸਕਰ ਫਰਨਾਂਡਿਸ ਦੀ ਆਮਦਨ ਵੀ 48.93 ਕਰੋੜ ਰੁਪਏ ਮੰਨੀ ਹੈ,।ਇਸ ਤੋਂ ਬਾਅਦ ਇਨਕਮ ਟੈਕਸ ਵਿਭਾਗ ਨੇ ਜਾਂਚ ਕਰਦਿਆਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ 100 ਕਰੋੜ ਦਾ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਹੈਰਾਲਡ ਕੇਸ ’ਚ ਸੁਪਰੀਮ ਕੋਰਟ ਨੇ ਸੋਨੀਆ ਗਾਂਧੀ ਤੋਂ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ। ਸੀਬੀਡੀਟੀ ਦੀ ਸਰਕੂਲਰ ’ਤੇ ਉਨ੍ਹਾਂ ਕਿਹਾ ਕਿ ਹਲਫਨਾਮਾ ਦਾਖਲ ਕਰਨਾ ਹੋਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਜਨਵਰੀ ਨੂੰ ਹੋਵੇਗੀ। ਹਲਫਨਾਮਾ ਦਾਖਲ ਕਰਨ ਲਈ ਸੁਪਰੀਮ ਕੋਰਟ ਨੇ ਇੱਕ ਹਫਤੇ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ’ਚ ਪੀ ਚਿਦੰਬਰਮ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਵਕੀਲ ਹਨ। ਨੈਸ਼ਨਲ ਹੈਰਾਲਡ ’ਚ ਸੁਪਰੀਮ ਕੋਰਟ ਪਹਿਲਾਂ ਹੀ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦੇ 2011-12 ਦੇ ਟੈਕਸ ਮੁਲਾਂਕਣ ਮਾਮਲੇ ਨੂੰ ਫਿਰ ਖੋਲ੍ਹਣ ਦੀ ਮਨਜ਼ੂਰੀ ਇਨਕਮ ਟੈਕਸ ਵਿਭਾਗ ਨੂੰ ਦੇ ਦਿੱਤੀ ਹੈ। ਹੇਠਲੀ ਅਦਾਲਤ ’ਚ ਸਭ ਤੋਂ ਪਹਿਲਾਂ ਇਹ ਮਾਮਲਾ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਚੁੱਕਿਆ ਸੀ। ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਹੇਠਲੀ ਅਦਾਲਤ ਨੇ 19 ਦਸੰਬਰ 2015 ਨੂੰ ਜ਼ਮਾਨਤ ਦਿੱਤੀ ਸੀ। ਸਵਾਮੀ ਨੇ ਵਿੱਤ ਮੰਤਰੀ ਨੂੰ ਵੀ ਟੈਕਸ ਚੋਰੀ ਬਾਰੇ ਪਟੀਸ਼ਨ ਦਿੱਤੀ ਸੀ। ਸਵਾਮੀ ਨੇ ਹੇਠਲੀ ਅਦਾਲਤ ’ਚ ਦਾਇਰ ਆਪਣੀ ਸ਼ਿਕਾਇਤ ’ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ’ਤੇ ਯੰਗ ਇੰਡੀਆ ਦੇ ਜ਼ਰੀਏ ਸਿਰਫ 5 ਲੱਖ ਰੁਪਏ ਦਾ ਭੁਗਤਾਨ ਕਰ ਕਾਂਗਰਸ ਪਾਰਟੀ ਦੀ ਮਲਕੀਅਤ ਵਾਲੇ ਐਸੋਸੀਏਟਿਡ ਜਨਰਲਜ਼ ਦੇ 90.25 ਕਰੋੜ ਰੁਪਏ ਵਸੂਲ ਕਰਨ ਦਾ ਅਧਿਕਾਰ ਹਾਸਿਲ ਕਰਕੇ ਧੋਖਾ ਕਰਨ ਦੀ ਸਾਜ਼ਿਸ਼ ਰਚਨ ਦਾ ਦੋਸ਼ ਲਗਾਇਆ ਹੈ।


