- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰਬੀਆਈ ਦੇ 3.60 ਲੱਖ ਕਰੋੜ ਰੁਪਏ ’ਤੇ ਸਰਕਾਰ ਦੀ ਅੱਖ: ਰਾਹੁਲ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਆਖਿਆ ਕਿ ਮੋਦੀ ਸਰਕਾਰ ਆਰਬੀਆਈ ਦੇ ਰਾਖਵੇਂ ਅਸਾਸਿਆਂ ਵਿੱਚੋਂ 3.6 ਲੱਖ ਕਰੋੜ ਰੁਪਏ ਮੰਗ ਰਹੀ ਹੈ। ਸ੍ਰੀ ਗਾਂਧੀ ਨੇ ਵਿਅੰਗ ਨਾਲ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਆਪਣੀਆਂ ‘‘ਬਾਕਮਾਲ ਆਰਥਿਕ ਥਿਊਰੀਆਂ ਦੀ ਫ਼ਸਲ’’ ਸੰਭਾਲਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਰਬੀਆਈ ਦੇ ਗਵਰਨਰ ਊਰਜਿਤ ਪਟੇਲ ਨੂੰ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ਼ ਖੜ੍ਹੇ ਹੋਣਾ ਚਾਹੀਦਾ ਤੇ ਕੌਮ ਦੀ ਰਾਖੀ ਕਰਨੀ ਚਾਹੀਦੀ ਹੈ। ਭਾਜਪਾ ਨੇ ਇਸ ਬਾਰੇ ਅਜੇ ਤੱਕ ਕੋਈ ਪ੍ਰਤੀਕਰਮ ਪ੍ਰਗਟ ਨਹੀਂ ਕੀਤਾ ਸੀ। ਸ੍ਰੀ ਗਾਂਧੀ ਦੋਸ਼ ਲਾਉਂਦੇ ਰਹੇ ਹਨ ਕਿ ਮੋਦੀ ਸਰਕਾਰ ਇਕ ਤੋਂ ਬਾਅਦ ਇਕ ਕੌਮੀ ਸੰਸਥਾਵਾਂ ਨੂੰ ਮਲੀਆਮੇਟ ਕਰਨ ਲੱਗੀ ਹੋਈ ਹੈ।ਇਸ ਦੌਰਾਨ, ਕਾਂਗਰਸ ਤਰਜਮਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਜੇ ਸਰਕਾਰ ਆਰਬੀਆਈ ਦੇ ਰਾਖਵੇਂ ਫੰਡ ਹਥਿਆਉਣ ਵਿਚ ਕਾਮਯਾਬ ਹੋ ਗਈ ਤਾਂ ਮਹਾਂਡਾਕੇ ਦੇ ਤੁੱਲ ਹੋਵੇਗੀ ਕਿਉਂਕਿ ਉਹ ਇਹ ਪੈਸੇ ਅਗਲੀਆਂ ਆਮ ਚੋਣਾਂ ਤੋਂ ਪਹਿਲਾਂ ਫੋਕੀ ਵਾਹ ਵਾਹ ਖੱਟਣ ਲਈ ਉਡਾ ਦੇਵੇਗੀ।


