- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੇ ਕੀਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦੌਰਾ
ਮੋਹਾਲੀ – ਆਰੀਅਨਜ਼ ਕਾਲਜ ਆਫ ਲਾਅ (ਏਸੀਐਲ) , ਰਾਜਪੁਰਾ, ਨੇੜੇ ਚੰਡੀਗੜ ਦੇ ਐਲ ਐਲ.ਬੀ ਅਤੇ ਬੀਏ ਐਲ ਐਲ.ਬੀ ਦੇ ਵਿਦਿਆਰਥੀਆਂ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਅਦਾਲਤੀ ਕਾਰਵਾਈ ਨੂੰ ਦੇਖਣ ਲਈ ਵੱਖ-ਵੱਖ ਕਚਹਿਰੀਆਂ ਦਾ ਦੌਰਾ ਕੀਤਾ।ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਨਿਆਂ ਦੀਆਂ ਵੱਖ-ਵੱਖ ਸੰਸਥਾਵਾਂ ਦੇ ਕੰਮ ਕਾਜ ਪ੍ਰਤੀ ਜਾਗਰੂਕ ਕਰਨਾ ਅਤੇ ਲੋਕਾਂ ਨੂੰ ਤੁਰੰਤ ਪ੍ਰਬੰਧਕੀ ਨਿਆਂ ਲਈ ਹਾਈ ਕੋਰਟ ਦੀਆਂ ਪ੍ਰਕਿਰਿਆਵਾਂ ਅਤੇ ਕਾਰਜ ਪ੍ਰਣਾਲੀ ਨੂੰ ਸਿੱਖਣਾ ਸੀ। ਸਾਰੇ ਵਿਦਿਆਰਥੀਆਂ ਦੁਆਰਾਂ ਇਸ ਨੂੰ ਪਸੰਦ ਅਤੇ ਪ੍ਰਸੰਸਾਂ ਕੀਤੀ ਗਈ। ਵਿਦਿਆਰਥੀਆਂ ਨੂੰ ਮਾਣਯੋਗ ਜਸਟਿਸ ਫਤਿਹ ਦੀਪ ਸਿੰਘ ਨੂੰ ਮਿਲਣ ਦਾ ਵੀ ਮੌਕਾ ਿਮਲਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਕੇਂਦ੍ਰਿਤ ਅਤੇ ਦ੍ਰਿੜ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਹੇਠਲੀ ਅਦਾਲਤ ਤੋਂ ਵਕੀਲ ਵਜੋਂ ਅਭਿਆਸ ਸ਼ੁਰੂ ਕਰਨ ਦੀ ਸਲਾਹ ਦਿੱਤੀ।


