- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੇ ਚ ਦਰੱਖਤ ਕੱਟਣ ਖਿਲਾਫ ਪਟੀਸ਼ਨ, ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ਕਰੇਗੀ ਸੁਣਵਾਈ
ਆਰੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਕੱਲ ਸੁਣਵਾਈ ਕਰੇਗੀ। ਐਤਵਾਰ ਨੂੰ ਵਿਦਿਆਰਥੀਆਂ ਦੇ ਇਕ ਵਫਦ ਨੇ ਆਰੇ ‘ਚ ਦਰੱਖਤ ਦੇ ਕੱਟੇ ਜਾਣ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਆਪਣੇ ਵਿਸ਼ੇਸ਼ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮਾਮਲੇ ‘ਚ ਤੁਰੰਤ ਸੁਣਵਾਈ ਕਰਨੀ ਚਾਹੀਦੀ ਹੈ ਅਤੇ ਦਰੱਖਤ ਦੇ ਕੱਟੇ ਜਾਣ ‘ਤੇ ਰੋਕ ਲਗਾਉਣੀ ਚਾਹੀਦੀ ਹੈ।ਇਹ ਪਟੀਸ਼ਨ ਲਾਅ ਸਟੂਡੈਂਟ ਰਿਸ਼ਵ ਦੇ ਜ਼ਰੀਏ ਦਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਰੱਖਤਾਂ ਨੂੰ ਕੱਟੇ ਜਾਣ ਤੋਂ ਰੋਕਣ ਦੀ ਲੜਾਈ ‘ਚ ਹਾਲੇ ਹਾਰ ਨਹੀਂ ਹੋਈ ਹੈ। ਉਨ੍ਹਾਂ ਨੇ ਦਰੱਖਤਾਂ ਨੂੰ ਬਚਾਉਣ ਦੇ ਸ਼ਿਵ ਸੇਨਾ ਨੇਤਾ ਆਦਿਤਿਆ ਠਾਕਰੇ ਦੇ ਬਿਆਨ ਨੂੰ ਦਿਖਾਵਾ ਕਰਾਰ ਦਿੱਤਾ ਹੈ। ਚੀਫ ਜਸਟਿਸ ਦੀ ਕੋਰਟ ‘ਚ ਪਟੀਸ਼ਨ ਦਾਖਲ ਕਰਨ ਵਾਲੇ ਵਿਦਿਆਰਥੀਆਂ ਦੇ ਵਫਦ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਅਪੀਲ ਕਰਨ ਲਈ ਸਮੇਂ ਨਹੀਂ ਹੈ। ਲਿਹਾਜ਼ਾ ਚੀਫ ਜਸਟਿਸ ਨੂੰ ਅਪੀਲ ਕੀਤੀ ਗਈ ਹੈ।


