- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਲ ਇੰਗਲੈਂਡ ਚੈਂਪੀਅਨਸ਼ਿਪ: ਖਿਤਾਬ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਸਿੰਧੂ
ਬਰਮਿੰਘਮ – ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਸਵਿਸ ਓਪਨ ਫਾਈਨਲ ਵਿੱਚ ਮਿਲੀ ਹਾਰ ਨੂੰ ਭੁੱਲ ਕੇ ਭਲਕੇ ਬੁੱਧਵਾਰ ਨੂੰ ਇਥੇ ਸ਼ੁਰੂ ਹੋਣ ਵਾਲੀ ਆਲ ਇੰਗਲੈਂਡ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਵੱਡੇ ਖਿਡਾਰੀਆਂ ਦੀ ਗੈਰ-ਮੌਜੂਦਗੀ ਦਾ ਫਾਇਦਾ ਚੁੱਕ ਕੇ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗੀ। ਸਿੰਧੂ ਨੂੰ ਸਵਿਸ ਓਪਨ ਫਾਈਨਲ ਵਿੱਚ ਹਰਾਉਣ ਵਾਲੀ ਸਪੇਨ ਦੀ ਕੈਰੋਲੀਨਾ ਮਾਰਿਨ ਇਸ ਟੂਰਨਾਮੈਂਟ ਵਿੱਚ ਨਹੀਂ ਖੇਡ ਰਹੀ। ਚੀਨ, ਕੋਰੀਆ ਅਤੇ ਚੀਨੀ ਤਾਇਪੇ ਦੇ ਖਿਡਾਰੀ ਵੀ ਇਸ ਸੁਪਰ 1000 ਟੂਰਨਾਮੈਂਟ ਵਿੱਚ ਨਹੀਂ ਖੇਡਣਗੇ। ਇਸ ਨਾਲ ਭਾਰਤ ਦੀ 19 ਮੈਂਬਰੀ ਟੀਮ ਨੂੰ ਬਿਹਤਰ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ। ਭਾਰਤ ਲਈ ਪ੍ਰਕਾਸ਼ ਪਾਦੂਕੋਣ (1980) ਅਤੇ ਪੁਲੇਲਾ ਗੋਪੀਚੰਦ (2001) ਤੋਂ ਇਲਾਵਾ ਇਥੇ ਕੋਈ ਖਿਡਾਰੀ ਖਿਤਾਬ ਨਹੀਂ ਜਿੱਤ ਸਕਿਆ। ਇਸ ਲਈ ਭਾਰਤੀ ਖਿਡਾਰੀਆਂ ਖਾਸ ਕਰ ਕੇ ਵਿਸ਼ਵ ਚੈਂਪੀਅਨ ਸਿੰਧੂ ਕੋਲ ਇਹ ਖਿਤਾਬ ਜਿੱਤਣ ਦਾ ਅਹਿਮ ਮੌਕਾ ਹੈ। ਪਹਿਲੇ ਗੇੜ ਵਿੱਚ ਸਿੰਧੂ ਦਾ ਮੁਕਾਬਲਾ ਮਲੇਸ਼ੀਆ ਦੀ ਸੋਨੀਆ ਨਾਲ ਹੋਵੇਗਾ ਜਦਕਿ ਕੁਆਰਟਰ ਫਾਈਨਲ ਵਿੱਚ ਉਹ ਜਪਾਨ ਦੀ ਅਕਾਨੇ ਯਾਮਾਗੁਚੀ ਵਿਰੁੱਧ ਖੇਡ ਸਕਦੀ ਹੈ।


