- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਵਾਜ਼ ਪ੍ਰਦੂਸ਼ਣ ਦੇ ਮਾਮਲੇ ‘ਚ 42 ਨੋਟਿਸ ਜਾਰੀ
ਚੰਡੀਗੜ੍ਹ – ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਉਪਰੰਤ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਦਫਤਰ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਕੀਤੀ ਜਾ ਰਹੀ ਆਵਾਜ਼ ਪ੍ਰਦੂਸ਼ਣ ਸਬੰਧੀ ਨਿਗਰਾਨੀ ਦੌਰਾਨ ਪੰਜਾਬ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਨਿਯਮਾਂ ਅਨੁਸਾਰ 42 ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੁਲੈਸ਼ਨ ਅਤੇ ਕੰਟਰੋਲ) ਰੂਲ 2000 ਨੂੰ ਇੰਨ ਬਿੰਨ ਲਾਗੂ ਕਰਨ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਸੀ। ਆਵਾਜ਼ ਪ੍ਰਦੂਸ਼ਣ ਸਬੰਧੀ ਪੰਜਾਬ ਰਾਜ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 42 ਥਾਵਾਂ ‘ਤੇ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਤੈਅ ਸੀਮਾ ਤੋਂ ਵੱਧ ਡੈਸੀਬਲ ਵਿੱਚ ਸਾਊਂਡ ਸਿਸਟਮ ਵਰਤਣ ਅਤੇ ਮਿੱਥੇ ਸਮੇਂ ਤੋਂ ਬਾਅਦ ਸਾਊਂਡ ਸਿਸਟਮ ਵਰਤਣ ਦੇ ਹਨ।ਡਾ. ਰਾਜੂ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਵਿੱਚ 3, ਗੁਰਦਾਸਪੁਰ ਜ਼ਿਲ੍ਹੇ ਵਿੱਚ 1, ਕਪੂਰਥਲਾ ਜ਼ਿਲ੍ਹੇ ਵਿੱਚ 1, ਜਲੰਧਰ ਜ਼ਿਲ੍ਹੇ ਵਿੱਚ 4, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 2, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 1, ਰੂਪਨਗਰ ਜ਼ਿਲ੍ਹੇ ਵਿੱਚ 1, ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ 1, ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ 3, ਲੁਧਿਆਣਾ ਜ਼ਿਲ੍ਹੇ ਵਿੱਚ 4, ਮੋਗਾ ਜ਼ਿਲ੍ਹੇ ਵਿੱਚ 4, ਫਰੀਦਕੋਟ ਜ਼ਿਲ੍ਹੇ ਵਿੱਚ 3, ਬਠਿੰਡਾ ਜ਼ਿਲ੍ਹੇ ਵਿੱਚ 5, ਮਾਨਸਾ ਜ਼ਿਲ੍ਹੇ ਵਿੱਚ 2, ਸੰਗਰੂਰ ਜ਼ਿਲ੍ਹੇ ਵਿੱਚ 2, ਬਰਨਾਲਾ ਜ਼ਿਲ੍ਹੇ ਵਿੱਚ 2 ਅਤੇ ਪਟਿਆਲਾ ਜ਼ਿਲ੍ਹੇ ਵਿੱਚ 2 ਨੋਟਿਸ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।


