- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਅਨ ਓਪਨ: ਸਿੰਧੂ ਅਤੇ ਸਮੀਰ ਦਾ ਸ਼ਾਨਦਾਰ ਆਗਾਜ਼
ਰੀਓ ਓਲੰਪਿਕ ’ਚ ਚਾਂਦੀ ਦਾ ਤਗਮਾ ਜੇਤੂ ਪੀ ਵੀ ਸਿੰਧੂ ਅਤੇ ਸਮੀਰ ਵਰਮਾ ਆਸਟਰੇਲਿਆਈ ਓਪਨ ਵਿਸ਼ਵ ਟੂਰ ਸੁਪਰ 300 ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਦਾਖਲ ਹੋ ਗਏ ਹਨ। ਵਿਸ਼ਵ ਦੀ ਪੰਜਵੇਂ ਨੰਬਰ ਦੀ ਖਿਡਾਰਨ ਸਿੰਧੂ ਨੇ ਇੰਡੋਨੇਸ਼ੀਆ ਦੀ ਚੋਇਰੂਨਿਸਾ ਨੂੰ 21-14, 21-09 ਨਾਲ ਹਰਾਇਆ। ਹੁਣ ਉਸ ਦਾ ਮੁਕਾਬਲਾ ਥਾਈਲੈਂਡ ਦੀ ਲਿਚਾਓਨ ਜਿੰਦਾਪੋਲ ਨਾਲ ਹੋਵੇਗਾ। ਛੇਵਾਂ ਦਰਜਾ ਪ੍ਰਾਪਤ ਸਮੀਰ ਨੇ ਮਲੇਸ਼ੀਆ ਦੀ ਲੀ ਜੀ ਜੀਆ ਨੂੰ 21-15, 16-21 ਅਤੇ 21-12 ਨਾਲ ਮਾਤ ਦਿੱਤੀ। ਉਨ੍ਹਾਂ ਨੂੰ ਪਿਛਲੇ ਮਹੀਨੇ ਸੁਦੀਰਮਨ ਕੱਪ ਵਿੱਚ ਇਸੇ ਖਿਡਾਰਨ ਤੋਂ ਸ਼ਿਕਸਤ ਮਿਲੀ ਸੀ। ਹੁਣ ਉਨ੍ਹਾਂ ਦਾ ਮੁਕਾਬਲਾ ਚੀਨੀ ਤਾਈਪੈ ਦੇ ਵਾਂਗ ਜੂ ਵੇਈ ਨਾਲ ਹੋਵੇਗਾ। ਸਿੰਗਾਪੁਰ ਓਪਨ ਚੈਂਪੀਅਨ ਬੀ ਸਾਈ ਪ੍ਰਣੀਤ ਨੇ ਕੋਰੀਆ ਦੇ ਡੀ ਡੋਂਗ ਕਿਯੂਨ ਨੂੰ 21-16, 21-14 ਨਾਲ ਹਰਾਇਆ। ਹੁਣ ਉਹ ਇੰਡੋਨੇਸ਼ੀਆ ਦੇ ਐਂਥਨੀ ਸਿਨੀਸੁਕਾ ਜਿੰਟਿੰਗ ਨਾਲ ਭਿੜਨਗੇ। ਪੁਰਸ਼ ਡਬਲਜ਼ ਵਿੱਚ ਭਾਰਤ ਦੇ ਸਾਤਵਿਕ ਸਾਈਰਾਜ ਰਾਂਕੀ ਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਮਨੂ ਅਤਰੀ ਅਤੇ ਬੀ ਸੁਮੀਤ ਰੈੱਡੀ ਨੂੰ 21-12, 21-16 ਨਾਲ ਹਰਾਇਆ। ਹੁਣ ਉਹ ਦੁਜਾ ਦਰਜਾ ਪ੍ਰਾਪਤ ਚੀਨ ਦੇ ਲੀ ਜੁਨਹੁਈ ਅਤੇ ਲਿਊ ਯੂਚੇਨ ਨਾਲ ਖੇਡਣਗੇ।


