- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਅਗਲੇ ਮੈਚ ਚ ਵਾਪਸੀ ਕਰੇਗਾ ਨਾਈਲ
ਨਾਗਪੁਰ – ਭਾਰਤ ਹੱਥੋਂ ਪਹਿਲੇ ਵਨ ਡੇ ‘ਚ 6 ਵਿਕਟਾਂ ਨਾਲ ਹਾਰਨ ਤੋਂ ਬਾਅਦ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਨਾਥਨ ਕੁਲਟਰ ਨਾਈਲ ਨੇ ਕਿਹਾ ਕਿ ਆਸਟਰੇਲੀਆ ਅਗਲੇ ਮੁਕਾਬਲੇ ‘ਚ ਵਾਪਸੀ ਕਰੇਗਾ। ਆਸਟਰੇਲੀਆ ਤੇਜ਼ ਗੇਂਦਬਾਜ਼ ਕੁਲਟਰ ਨਾਈਲ ਨੇ ਭਰੋਸਾ ਜਤਾਇਆ ਹੈ ਕਿ ਆਸਟਰੇਲੀਆ ਆਪਣੇ ਟੀ-20 ਸੀਰੀਜ਼ ਦੇ ਪ੍ਰਦਰਸ਼ਨ ਨੂੰ ਦੋਹਰਾਵੇਗਾ ਤੇ ਅਗਲੇ ਮੈਚ ‘ਚ ਭਾਰਤ ਨੂੰ ਹਰਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਨੂੰ ਟੀ-20 ਸੀਰੀਜ਼ ‘ਚ 2-0 ਨਾਲ ਹਰਾਉਣ ਤੋਂ ਬਾਅਦ ਆਸਟਰੇਲੀਆ ਸ਼ਨੀਵਾਰ ਨੂੰ ਹੈਦਰਾਬਾਦ ‘ਚ ਹੋਏ ਸੀਰੀਜ਼ ਦੇ ਪਹਿਲੇ ਮੁਕਾਬਲੇ ‘ਚ ਭਾਰਤ ਤੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੁਲਟਰ ਨਾਈਲ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਸਾਡੇ ਹੱਥ ਤੋਂ ਸੀਰੀਜ਼ ਨਿਕਲ ਗਈ ਹੈ। ਉਨ੍ਹਾਂ ਨੇ ਸੀਰੀਜ਼ ‘ਚ ਬੜ੍ਹਤ ਲੈ ਲਈ ਹੈ ਇਸ ਲਈ ਉਸਦਾ ਪਲੜ੍ਹਾ ਭਾਰੀ ਲੱਗ ਰਿਹਾ ਹੈ ਪਰ ਇਹ ਕਾਫੀ ਕਰੀਬੀ ਮੁਕਾਬਲਾ ਹੈ।


