- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ‘ਚ ਸਾਡੇ ਕੋਲ ਸ਼ਾਨਦਾਰ ਮੌਕਾ : ਸਚਿਨ
ਨਵੀ ਮੁੰਬਈ – ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਮੰਨਣਾ ਹੈ ਕਿ ਦੋ ਅਹਿਮ ਖਿਡਾਰੀਆਂ ਸਟੀਵ ਸਮਿਥ ਤੇ ਡੇਵਿਡ ਵਾਰਨਰ ਦੇ ਆਸਟਰੇਲੀਆਈ ਟੀਮ ਦਾ ਹਿੱਸਾ ਨਾ ਹੋਣ ਕਾਰਨ ਭਾਰਤ ਕੋਲ ਇਸ ਦੇਸ਼ ਦੇ ਦੌਰੇ ‘ਤੇ ਕੁਝ ਖਾਸ ਕਰਨ ਦਾ ਬਿਹਤਰੀਨ ਮੌਕਾ ਹੈ। ਆਗਾਮੀ ਦੌਰੇ ਵਿਚ ਭਾਰਤ ਦੀਆਂ ਸੰਭਾਵਨਾਵਾਂ ਦੇ ਬਾਰੇ ਵਿਚ ਪੁੱਛੇ ਜਾਣ ‘ਤੇ ਸਚਿਨ ਨੇ ਕਿਹਾ, ”ਮੈਨੂੰ ਲੱਗਦਾ ਹੈ ਕਿ ਸਾਡੇ ਕੋਲ ਵੱਡਾ ਮੌਕਾ ਹੈ (ਆਸਟਰੇਲੀਆ ਵਿਚ)। ਤੁਸੀਂ (ਰਿਪੋਰਟ ਨੇ) ਸਹੀ ਪੁੱਛਿਆ, ਆਸਟਰੇਲੀਆਈ ਟੀਮ ਉਸ ਤਰ੍ਹਾਂ ਦੀ ਟੀਮ ਨਜ਼ਰ ਨਹੀਂ ਆਉਂਦੀ, ਜਿਹੋ ਜਿਹੀ ਹੋਇਆ ਕਰਦੀ ਸੀ ਅਤੇ ਸਮਿਥ ਅਤੇ ਵਾਰਨਰ ਵੀ ਨਹੀਂ ਹਨ। ਇਸ ਲਈ ਉਥੇ ਜਾ ਕੇ ਕੁਝ ਖਾਸ ਕਰਨ ਦਾ ਬਿਹਤਰੀਨ ਮੌਕਾ ਹੈ।” ਭਾਰਤ ਦੌਰੇ ਦੀ ਸ਼ੁਰੂਆਤ 3 ਟੀ-20 ਮੈਚਾਂ ਨਾਲ ਕਰੇਗਾ, ਜਿਸ ਤੋਂ ਬਾਅਦ 6 ਦਸੰਬਰ ਤੋਂ ਐਡੀਲੇਡ ਵਿਚ ਚਾਰ ਮੈਚਾਂ ਦੀ ਟੈਸਟ ਲੜੀ ਖੇਡੀ ਜਾਵੇਗੀ। ਮਾਰਚ ਵਿਚ ਦੱਖਣੀ ਅਫਰੀਕਾ ਵਿਚ ਗੇਂਦ ਨਾਲ ਛੇੜਛਾੜ ਮਾਮਲੇ ਵਿਚ ਭੂਮਿਕਾ ਕਾਰਨ ਸਮਿਥ ਤੇ ਵਾਰਨਰ ‘ਤੇ ਇਕ-ਇਕ ਸਾਲ, ਜਦਕਿ ਕੈਮਰਨ ਬੇਨਕ੍ਰਾਫਟ ‘ਤੇ 9 ਮਹੀਨੇ ਦੀ ਪਾਬੰਦੀ ਲਾਈ ਗਈ ਹੈ।


