- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਤੇ ਭਾਰਤ ’ਚ ਮੈਚ ਡਰਾਅ
ਭਾਰਤੀ ਕ੍ਰਿਕਟ ਟੀਮ ਅਤੇ ਆਸਟਰੇਲੀਆ-ਏ ਵਿਚਾਲੇ ਐਤਵਾਰ ਨੂੰ ਇੱਥੇ ਗੁਲਾਬੀ ਗੇਂਦ ਨਾਲ ਖੇਡਿਆ ਗਿਆ ਦੂਜਾ ਤਿੰਨ ਰੋਜ਼ਾ ਅਭਿਆਸ ਮੈਚ ਡਰਾਅ ਰਿਹਾ। ਇਸ ਵਿਚ ਮਹਿਮਾਨ ਟੀਮ ਲਈ ਕਈ ਚੀਜ਼ਾਂ ਸਕਾਰਾਤਮਕ ਸਨ। ਭਾਰਤੀ ਟੀਮ ਇਸ ਲਈ ਵੀ ਖ਼ੁਸ਼ ਹੋਵੇਗੀ ਕਿਉਂਕਿ ਇਸ ਕੋਲ ਚੋਣ ਲਈ ਕਈ ਦਾਅਵੇਦਾਰ ਹੋਣਗੇ, ਜਿਸ ਨਾਲ ਟੀਮ ਪਹਿਲੇ ਦਿਨ-ਰਾਤ ਦੇ ਟੈਸਟ ਮੈਚ ਵਿਚ ਹੌਸਲੇ ਨਾਲ ਮੈਦਾਨ ਵਿਚ ਆਵੇਗੀ। ਚਾਰ ਟੈਸਟ ਮੈਚਾਂ ਦੀ ਲੜੀ ਐਡੀਲੇਡ ਵਿਚ 17 ਦਸੰਬਰ ਤੋਂ ਸ਼ੁਰੂ ਹੋਵੇਗੀ। ਆਸਟਰੇਲੀਆ -ਏ ਨੇ ਤੀਜੇ ਦਿਨ 25 ਦੌੜਾਂ ਦੇ ਕੇ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ। ਪਹਿਲੇ ਹੀ ਘੰਟੇ ਵਿਚ ਮੁਹੰਮਦ ਸ਼ਮੀ ਨੇ ਜੋ ਬਰਨਜ਼ (01) ਅਤੇ ਮਾਰਕਸ ਹੈਰਿਸ (05) ਦੀ ਸੰਭਾਵਿਤ ਸਲਾਮੀ ਬੱਲੇਬਾਜ਼ ਜੋੜੀ ਪਵੇਲੀਅਨ ਭੇਜੀ।


