- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਦੌਰਾ: ਪਹਿਲੇ ਟੈਸਟ ’ਚ ਭਾਰਤ ਦੀ ਸ਼ਰਮਨਾਕ ਹਾਰ
ਆਸਟਰੇਲੀਆ ਨੇ ਚਾਰ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਦਿਨ-ਰਾਤ ਦੇ ਮੈਚ ਵਿੱਚ ਤੀਜੇ ਦਿਨ ਭਾਰਤੀ ਟੀਮ ਦੂਜੀ ਪਾਰੀ ’ਚ ਸਿਰਫ 36 ਦੌੜਾਂ ’ਤੇ ਹੀ ਢੇਰ ਹੋ ਗਈ। ਭਾਰਤੀ ਕ੍ਰਿਕਟ ਟੀਮ ਦਾ ਟੈਸਟ ਮੈਚਾਂ ਵਿੱਚ ਇਹ ਸਭ ਤੋਂ ਘੱਟ ਸਕੋਰ ਹੈ। ਭਾਰਤੀ ਟੀਮ ਦਾ ਇਸ ਤੋਂ ਪਹਿਲਾਂ ਸਭ ਤੋਂ ਘੱਟ ਸਕੋਰ 42 ਦੌੜਾਂ ਸੀ, ਜੋ ਉਸ ਨੇ 1972 ’ਚ ਇੰਗਲੈਂਡ ਖ਼ਿਲਾਫ਼ ਬਣਾਈਆਂ ਸਨ। ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਹੇਠਲੀ ਭਾਰਤੀ ਟੀਮ ਨੇ ਪਹਿਲੀ ਪਾਰੀ ’ਚ 244 ਦੌੜਾਂ ਬਣਾਈਆਂ ਸਨ, ਜਦਕਿ ਆਸਟਰੇਲਿਆਈ ਟੀਮ 191 ਦੌੜਾਂ ’ਤੇ ਆਊਟ ਹੋ ਗਈ ਸੀ। ਦੂਜੀ ਪਾਰੀ ’ਚ ਭਾਰਤੀ ਬੱਲੇਬਾਜ਼ਾਂ ਨੂੰ ਆਸਟਰੇਲਿਆਈ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਅਤੇ ਪੈਟਰਿਕ ਕਮਿੰਸ ਨੇ ਖੁੱਲ੍ਹ ਕੇ ਨਾ ਖੇਡਣ ਦਿੱਤਾ ਅਤੇ ਟੀਮ 9 ਵਿਕਟਾਂ ਗੁਆ ਕੇ ਸਿਰਫ 36 ਦੌੜਾਂ ਹੀ ਬਣਾ ਸਕੀ। ਪਹਿਲੀ ਪਾਰੀ ਦੇ ਆਧਾਰ ’ਤੇ 53 ਦੌੜਾਂ ਨਾਲ ਪੱਛੜੀ ਆਸਟਰੇਲੀਆ ਨੇ ਦੂਜੀ ਪਾਰੀ ’ਚ ਸਿਰਫ ਦੋ ਵਿਕਟਾਂ ਗੁਆ ਕੇ 90 ਦੌੜਾਂ ਦਾ ਟੀਚਾ 21 ਓਵਰਾਂ ’ਚ ਹੀ ਹਾਸਲ ਕਰਦਿਆਂ ਮਹਿਮਾਨ ਟੀਮ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਸਲਾਮੀ ਬੱਲੇਬਾਜ਼ ਜੋਅ ਬਰਨਸ ਨੇ 51 ਦੌੜਾਂ ਬਣਾਈਆਂ। ਆਸਟਰੇਲਿਆਈ ਕਪਤਾਨ ਟਿਮ ਪੇਨ ਨੂੰ ‘ਮੈਨ ਆਫ ਦਿ ਮੈਚ’ ਚੁਣਿਆ ਗਿਆ।


