- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਨੇ ਪਾਕਿਸਤਾਨ ਨੂੰ 41 ਦੌੜਾਂ ਨਾਲ ਹਰਾਇਆ
ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਦੇ ਸੈਂਕੜੇ ਅਤੇ ਪੈਟ ਕਮਿਨਜ਼ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟਰੇਲੀਆ ਨੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਮੈਚ ਵਿੱਚ ਅੱਜ ਪਾਕਿਸਤਾਨ ਨੂੰ 41 ਦੌੜਾਂ ਨਾਲ ਹਰਾ ਦਿੱਤਾ। ਆਸਟਰੇਲੀਆ ਪਿਛਲਾ ਮੈਚ ਭਾਰਤ ਤੋਂ ਹਾਰ ਗਿਆ ਸੀ। ਆਸਟਰੇਲੀਆ ਵੱਲੋਂ ਦਿੱਤੇ 307 ਦੌੜਾਂ ਦੇ ਟੀਚੇ ਦੇ ਜਵਾਬ ਵਿੱਚ ਪਾਕਿਸਤਾਨ ਦੀ ਟੀਮ 45.4 ਓਵਰਾਂ ਵਿੱਚ 266 ਦੌੜਾਂ ’ਤੇ ਢੇਰ ਹੋ ਗਈ। ਪਾਕਿਸਤਾਨ ਵੱਲੋਂ ਇਮਾਮ-ਉੱਲ-ਹੱਕ (53 ਦੌੜਾਂ), ਮੁਹੰਮਦ ਹਫ਼ੀਜ਼ (46 ਦੌੜਾਂ) ਅਤੇ ਕਪਤਾਨ ਸਰਫਰਾਜ਼ ਅਹਿਮਦ (40) ਨੇ ਸ਼ਾਨਦਾਰ ਪਾਰੀਆਂ ਖੇਡੀਆਂ, ਪਰ ਉਹ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ। ਆਸਟਰੇਲੀਆ ਵੱਲੋਂ ਪੈਟ ਕਮਿਨਜ਼ ਨੇ ਤਿੰਨ ਵਿਕਟਾਂ ਲਈਆਂ, ਜਦੋਂਕਿ ਮਿਸ਼ੇਲ ਸਟਾਰਕ ਅਤੇ ਕੇਨ ਰਿਚਰਡਸਨ ਨੇ ਦੋ-ਦੋ ਵਿਕਟਾਂ ਝਟਕਾਈਆਂ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਵਾਰਨਰ ਨੇ 111 ਗੇਂਦਾਂ ਵਿੱਚ 11 ਚੌਕੇ ਅਤੇ ਇੱਕ ਛੱਕੇ ਨਾਲ 107 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਸਲਾਮੀ ਬੱਲੇਬਾਜ਼ ਅਤੇ ਟੀਮ ਦੇ ਕਪਤਾਨ ਆਰੋਨ ਫਿੰਚ (82 ਦੌੜਾਂ) ਨਾਲ ਪਹਿਲੀ ਵਿਕਟ ਲਈ 146 ਦੌੜਾਂ ਦੀ ਭਾਈਵਾਲੀ ਕੀਤੀ। ਪਾਕਿਸਤਾਨ ਨੂੰ ਆਖ਼ਰੀ 17 ਓਵਰਾਂ ਵਿੱਚ ਕਰੀਅਰ ਦੀ ਸਰਵੋਤਮ ਗੇਂਦਬਾਜ਼ੀ ਕਰਨ ਵਾਲੇ ਮੁਹੰਮਦ ਆਮਿਰ (30 ਦੌੜਾਂ ਦੇ ਕੇ ਪੰਜ ਵਿਕਟਾਂ) ਨੇ ਸ਼ਾਨਦਾਰ ਵਾਪਸੀ ਦਿਵਾਈ। ਸ਼ਾਹੀਨ ਸ਼ਾਹ ਅਫਰੀਦੀ (70 ਦੌੜਾਂ ਦੇ ਕੇ ਦੋ ਵਿਕਟਾਂ) ਨੇ ਵੀ ਚੰਗਾ ਸਾਥ ਦਿੱਤਾ।


