- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਨੇ ਭਾਰਤ ਨੂੰ ਹਰਾ ਕੇ ਟੀ-20 ਲੜੀ ਜਿੱਤੀ
ਬੰਗਲੌਰ – ਹਰਫਨਮੌਲਾ ਖਿਡਾਰੀ ਗਲੇਨ ਮੈਕਸਵੈੱਲ ਦੀਆਂ ਅਜੇਤੂ 113 ਦੌੜਾਂ ਦੀ ਬਦੌਲਤ ਆਸਟਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਕੇ ਟੀ-20 ਦਾ ਦੂਜਾ ਮੈਚ ਜਿੱਤ ਕੇ ਲੜੀ ਆਪਣੇ ਨਾਮ ਕਰ ਲਈ। ਭਾਰਤ ਨੇ ਆਸਟਰੇਲੀਆ ਨੂੰ 191 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਤੋਂ ਪਹਿਲਾਂ ਭਾਰਤ ਨੇ ਕਪਤਾਨ ਵਿਰਾਟ ਕੋਹਲੀ ਦੇ ਸ਼ਾਨਦਾਰ ਅਰਧ ਸੈਂਕੜੇ ਅਤੇ ਮਹਿੰਦਰ ਸਿੰਘ ਧੋਨੀ ਨਾਲ ਉਸ ਦੀ 100 ਦੌੜਾਂ ਦੀ ਸਾਝੇਦਾਰੀ ਮਗਰੋਂ ਭਾਰਤ ਨੇ ਇਥੇ ਚਾਰ ਵਿਕਟਾਂ ’ਤੇ 190 ਦੌੜਾਂ ਬਣਾਈਆਂ ਸਨ। ਕੇ ਐਲ ਰਾਹੁਲ (26 ਗੇਂਦਾਂ ’ਤੇ 47 ਦੌੜਾਂ) ਨੇ ਛੱਕੇ ਲਗਾਉਣ ਦੀ ਸ਼ੁਰੂਆਤ ਕੀਤੀ ਅਤੇ ਬਾਅਦ ’ਚ ਕੋਹਲੀ ਤੇ ਧੋਨੀ ਨੇ ਇਸ ਨੂੰ ਅੱਗੇ ਵਧਾਇਆ।ਕੋਹਲੀ ਨੇ 38 ਗੇਂਦਾਂ ’ਤੇ ਛੇ ਛੱਕਿਆਂ ਅਤੇ ਚਾਰ ਚੌਕਿਆਂ ਨਾਲ ਅਜੇਤੂ 72 ਦੌੜਾਂ ਬਣਾਈਆਂ ਜਦਕਿ ਧੋਨੀ ਦੀ 23 ਗੇਂਦਾਂ ’ਤੇ ਖੇਡੀ ਗਈ 40 ਦੌੜਾਂ ਦੀ ਪਾਰੀ ’ਚ ਤਿੰਨ ਚੌਕੇ ਅਤੇ ਤਿੰਨ ਛੱਕੇ ਸ਼ਾਮਲ ਹਨ। ਰਾਹੁਲ ਨੇ ਆਪਣੀ ਪਾਰੀ ’ਚ ਤਿੰਨ ਚੌਕੇ ਅਤੇ ਚਾਰ ਛੱਕੇ ਲਗਾਏ। ਭਾਰਤ ਲਗਾਤਾਰ ਦੂਜੇ ਮੈਚ ’ਚ ਟਾਸ ਹਾਰਿਆ ਅਤੇ ਉਸ ਨੂੰ ਪਹਿਲਾਂ ਬੱਲੇਬਾਜ਼ੀ ਕਰਨੀ ਪਈ।


