- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ
ਭਾਰਤ ਖ਼ਿਲਾਫ਼ ਸਿਡਨੀ ਕ੍ਰਿਕਟ ਗਰਾਊਂਡ ਵਿਚ ਖੇਡੇ ਗਏ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਟੀ20 ਇੰਟਰਨੈਸ਼ਨਲ ਮੈਚ ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤ ਲਿਆ। ਹਾਲਾਂਕਿ ਪਹਿਲੇ 2 ਮੈਚ ਜਿੱਤਣ ਕਾਰਨ ਸੀਰੀਜ਼ ‘ਤੇ ਭਾਰਤ ਦਾ ਕਬਜ਼ਾ ਰਿਹਾ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੌਲੀ ਸ਼ੁਰੂਆਤ ਕੀਤੀ ਅਤੇ ਕਪਤਾਨ ਆਰੋਨ ਫਿੰਚ ਬਿਨਾਂ ਖਾਤਾ ਖ਼ੋਲ੍ਹੇ ਹੀ ਆਊਟ ਹੋ ਗਏ ਪਰ ਵਿਕਟਕੀਪਰ ਮੈਥਿਊ ਵੇਡ ਅਤੇ ਗਲੇਨ ਮੈਕਸਵੇਲ (36 ਗੇਂਦਾਂ ‘ਤੇ 54 ਦੌੜਾਂ) ਦੀ ਬਦੌਲਤ 5 ਵਿਕਟ ਗਵਾ ਕੇ ਭਾਰਤ ਨੂੰ 187 ਦੌੜਾਂ ਦਾ ਲਕਸ਼ ਦਿੱਤਾ। ਇਸ ਦੇ ਜਵਾਬ ਵਿਚ ਉਤਰੀ ਭਾਰਤੀ ਟੀਮ 7 ਵਿਕਟ ਗਵਾ ਕੇ 20 ਓਵਰ ਵਿਚ 174 ਦੌੜਾਂ ਹੀ ਬਣਾ ਸਕੀ ਅਤੇ ਹਾਰ ਗਈ।ਦੱਸਣਯੋਗ ਹੈ ਕਿ ਭਾਰਤ ਨੇ ਟਾਸ ਜਿੱਤ ਕੇ ਆਸਟਰੇਲੀਆ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ ਅਤੇ ਖ਼ੁਦ ਫੀਲਡਿੰਗ ਕਰਨ ਦਾ ਫ਼ੈਸਲਾ ਕੀਤਾ ਸੀ।


