- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਪ੍ਰਬਲ ਦਾਅਵੇਦਾਰ ਪਰ ਭਾਰਤ ਵੀ ਘੱਟ ਨਹੀਂ ਮਿਤਾਲੀ
ਭਾਰਤ ਦੀ ਵਨ ਡੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਦਾ ਮੰਨਣਾ ਹੈ ਕਿ ਆਸਟਰੇਲੀਆਈ ਟੀਮ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਖਿਤਾਬ ਦੀ ਪ੍ਰਬਲ ਦਾਅਵੇਦਾਰ ਹੈ ਪਰ ਭਾਰਤ ਨੂੰ ਵੀ ਘੱਟ ਨਹੀਂ ਮੰਨਿਆ ਜਾ ਸਕਦਾ। ਮਿਤਾਲੀ ਨੇ ਭਾਰਤ ਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ ਦੇ ਪਹਿਲੇ ਮੁਕਾਬਲੇ ਨੂੰ ਲੈ ਕੇ ਕਿਹਾ ਕਿ ਦੋਵੇਂ ਟੀਮਾਂ ਦੇ ਵਿਚ ਮੁਕਾਬਲਾ ਬਹੁਤ ਸਖਤ ਹੋਵੇਗਾ ਤੇ ਮੈਚ ਦੇ ਦੌਰਾਨ ਜ਼ਿਆਦਾ ਦੌੜਾਂ ਦੀ ਉਮੀਦ ਹੈ। ਭਾਰਤ ਤੇ ਆਸਟਰੇਲੀਆ ਦੋਵੇਂ ਹੀ ਟੀਮਾਂ ਦੇ ਕੋਲ ਸ਼ਾਨਦਾਰ ਖਿਡਾਰੀ ਹਨ, ਦੋਵਾਂ ਦੇ ਬੱਲੇਬਾਜ਼ ਬਹੁਤ ਮਜ਼ਬੂਤ ਹਨ। ਆਸਟਰੇਲੀਆ ਦਾ ਟੀ-20 ਰਿਕਾਰਡ ਬਹੁਤ ਸ਼ਾਨਦਾਰ ਰਿਹਾ ਹੈ ਤੇ ਜਿਸ ਨੂੰ ਦੇਖਦੇ ਹੋਏ ਉਸਦੀ ਜਿੱਤ ਦੀ ਸੰਭਾਵਨਾ ਜ਼ਿਆਦਾ ਹੈ ਪਰ ਕ੍ਰਿਕਟ ‘ਚ ਕੁਝ ਵੀ ਸੰਭਵ ਹੈ।ਭਾਰਤੀ ਵਨ ਡੇ ਕਪਤਾਨ ਨੇ ਕਿਹਾ ਕਿ ਭਾਰਤ ਨੇ ਵੀ ਹਾਲ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਸਟਰੇਲੀਆ ਦੇ ਵਿਰੁੱਧ ਤ੍ਰਿਕੋਣੀ ਸੀਰੀਜ਼ ‘ਚ ਭਾਰਤ ਨੇ 170 ਦੌੜਾਂ ਦਾ ਟੀਚਾ ਹਾਸਲ ਕੀਤਾ ਸੀ।


