- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਸੈਮੀਨਾਰ ਆਯੋਜਿਤ
ਆਸਟ੍ਰੇਲੀਆ ਵਿਚ ਸਿੱਖ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ‘ਸਿੱਖ ਐਜੂਕੇਸ਼ਨ ਐਂਡ ਵੈੱਲਫੇਅਰ ਸੈਂਟਰ’ ਬ੍ਰਿਸਬੇਨ ਸਿੱਖ ਗੁਰਦੁਆਰਾ ਸਾਹਿਬ (ਲੋਗਨ ਰੋਡ) ਵਿਖੇ ਗੁਰਮਤਿ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਆਸਟ੍ਰੇਲੀਆ ਦੌਰੇ ‘ਤੇ ਆਏ ਹੋਏ ਉੱਘੇ ਸਿੱਖ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਸਿੱਖ ਇਤਿਹਾਸ ਨਾਲ ਸਾਂਝ ਪਾਉਂਦਿਆ ਦੱਸਿਆ ਗਿਆ ਕਿ ਗੁਰੂ ਸਾਹਿਬ ਜੀ ਦੀ ਬਾਣੀ ਆਪਸੀ ਪਿਆਰ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਸਿੱਖ ਇਤਿਹਾਸ ਦੇ ਪੰਨਿਆਂ ‘ਚ ਬਹਾਦਰੀ, ਕੁਰਬਾਨੀ, ਅੱਣਖ ਤੇ ਸ਼ਹੀਦੀਆਂ ਦੇ ਨਾਮ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਧੜੇਵੰਦੀਆਂ ਛੱਡ ਕੇ ਏਕਤਾ ਦੀ ਜਰੂਰਤ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲ਼ਸਫੇ ‘ਤੇ ਚੱਲਦਿਆਂ ਸ਼ਬਦ ਗੁਰੂ ਦੇ ਲੜ ਲੱਗ ਕੇ ਮਨੁੱਖਾ ਜੀਵਨ ਸਫਲ ਕਰਨਾ ਚਾਹੀਦਾ ਹੈ।ਇਸ ਮੌਕੇ ਪ੍ਰਬੰਧਕਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਅਨੇਕਾਂ ਹੀ ਵਿਦਵਾਨ, ਵਿਚਾਰਕ, ਸੂਰਬੀਰ ਯੋਧੇ ਅਤੇ ਸਮਾਜ-ਸੁਧਾਰਕ ਪੈਦਾ ਹੋਏ ਹਨ, ਜਿਹਨਾਂ ਦੀਆਂ ਲਾਸਾਨੀ ਸ਼ਹਾਦਤਾਂ, ਗੁਰੂ ਸਾਹਿਬਾਨਾਂ ਦੀ ਵਿਚਾਰਧਾਰਾ ਅਤੇ ਸ਼ਾਨਾਮੱਤੀ ਸਿੱਖ ਇਤਿਹਾਸ ਨਾਲ ਅਜੋਕੀ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਸੁਖਰਾਜ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ।


