- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਡਰਾਈਵਰ ਦੀ ਗਲਤੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ
ਸਿਡਨੀ – ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਬੀਤੀ ਰਾਤ ਬੱਸ ਡਰਾਈਵਰ ਦੀ ਗਲਤੀ ਨਾਲ ਹਾਦਸਾ ਵਾਪਰ ਗਿਆ| ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਸ ਦਾ ਡਰਾਈਵਰ ਫੋਨ ਤੇ ਗੱਲਬਾਤ ਕਰ ਰਿਹਾ ਸੀ| ਇਸ ਦੌਰਾਨ ਉਸ ਨੇ ਸਿਡਨੀ ਦੇ ਦੱਖਣ ਵਿਚ ਇਕ ਸਕੂਟਰ ਨੂੰ ਟੱਕਰ ਮਾਰ ਦਿੱਤੀ|ਸਕੂਟਰ ਤੇ ਸਵਾਰ ਦੋਵੇਂ ਵਿਅਕਤੀ ਬੱਸ ਨਾਲ ਟਕਰਾਉਣ ਮਗਰੋਂ ਇਕ ਹੋਰ ਕਾਰ ਨਾਲ ਟਕਰਾ ਗਏ| 32 ਅਤੇ 44 ਸਾਲ ਦੋਵਾਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ| ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਪੁਲੀਸ ਤੁਰੰਤ ਕਿੰਗਸਗ੍ਰੋਵ ਰੋਡ ਤੇ ਪਹੁੰਚੀ|ਇਹ ਮੰਨਿਆ ਜਾ ਰਿਹਾ ਹੈ ਕਿ ਇਹ ਜਨਤਕ ਬੱਸ ਸੀ ਜੋ ਕਿੰਗਸਗ੍ਰੋਵ ਰੋਡ ਤੇ ਦੱਖਣ ਵੱਲ ਜਾ ਰਹੀ ਸੀ| ਬੱਸ ਨੇ ਪਹਿਲਾਂ ਸਕੂਟਰ ਨੂੰ ਟੱਕਰ ਮਾਰੀ ਅਤੇ ਫਿਰ ਉਸ ਨੂੰ ਸੜਕ ਵੱਲ ਮੋੜ ਦਿੱਤਾ| ਬੱਸ ਅਤੇ ਕਾਰ ਵਿਚ ਸਵਾਰ ਦੋਵਾਂ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ| ਦੋਵਾਂ ਨੂੰ ਜ਼ਰੂਰੀ ਟੈਸਟਾਂ ਲਈ ਹਸਪਤਾਲ ਲਿਜਾਇਆ ਗਿਆ|ਪਹਿਲਾ ਮਾਮਲਾ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਅਤੇ ਦੂਜੇ ਮਾਮਲੇ ਵਿਚ ਡਰਾਈਵਿੰਗ ਦੌਰਾਨ ਮੋਬਾਇਲ ਫੋਨ ਦੀ ਵਰਤੋਂ ਅਤੇ ਸੀਟ ਬੈਲਟ ਨਾ ਬੰਨਣ ਦੇ ਦੋਸ਼ ਲਗਾਏ ਗਏ ਹਨ| ਇਸ ਤੋਂ ਪਹਿਲਾਂ ਡਰਾਈਵਰ ਨੂੰ ਜ਼ਮਾਨਤ ਨਹੀਂ ਮਿਲੀ ਸੀ|


