- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਦੇ ਜਹਾਜ਼ ਵਿੱਚ ਖਰਾਬੀ ਕਾਰਨ ਕਰਨੀ ਪਈ ਐਮਰਜੈਂਸੀ ਲੈਂਡਿੰਗ
ਮੈਲਬੌਰਨ – ਕੰਤਾਸ ਜਹਾਜ਼ ਵਿੱਚ ਸਵਾਰ ਯਾਤਰੀਆਂ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ ਜਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨ ਦੀ ਸੂਚਨਾ ਦਿੱਤੀ ਗਈ| ਨਿਊਜ਼ੀਲੈਂਡ ਦੇ ਓਹਾਕੀਆ ਮਿਲਟਰੀ ਬੇਸ ਵਿੱਚ 4 ਘੰਟੇ ਤਕ ਜਹਾਜ਼ ਰੁਕਿਆ ਰਿਹਾ| ਮੈਲਬੌਰਨ ਤੋਂ ਵਲਿੰਗਟਨ ਜਾ ਰਹੇ ਜਹਾਜ਼ ਵਿੱਚ ਤਕਨੀਕੀ ਖਰਾਬੀ ਆ ਗਈ ਸੀ ਜਿਸ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ| ਯਾਤਰੀਆਂ ਨੇ ਦੱਸਿਆ ਕਿ ਕੈਪਟਨ ਨੇ ਲੋਕਾਂ ਨੂੰ ਇਸ ਦੀ ਸੂਚਨਾ ਦੇ ਕੇ ਬਹੁਤ ਘੱਟ ਸਮੇਂ ਵਿੱਚ ਸੁਰੱਖਿਅਤ ਲੈਂਡਿੰਗ ਕੀਤੀ| ਕੰਤਾਸ ਦੇ ਬੁਲਾਰੇ ਨੇ ਦੱਸਿਆ ਕਿ ਯਾਤਰੀਆਂ ਨੂੰ ਬੱਸ ਰਾਹੀਂ ਬਾਕੀ ਦੀ ਯਾਤਰਾ ਕਰਨੀ ਪਵੇਗੀ| ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ ਤੇ ਉਨ੍ਹਾਂ ਨੂੰ ਬਹੁਤ ਦੁੱਖ ਹੈ ਪਰ ਉਨ੍ਹਾਂ ਲਈ ਯਾਤਰੀਆਂ ਦੀ ਸੁਰੱਖਿਆ ਵਧੇਰੇ ਜ਼ਰੂਰੀ ਸੀ| ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਅਜਿਹੀ ਸਥਿਤੀ ਵਿੱਚ ਜਹਾਜ਼ ਨੂੰ ਪਾਲਮਰਸਟੋਨ ਨਾਰਥ ਵੱਲ ਡਾਇਵਰਟ ਕਰ ਦਿੱਤਾ ਜਾਂਦਾ ਹੈ ਪਰ ਇਸ ਵਾਰ ਖਰਾਬ ਮੌਸਮ ਕਾਰਨ ਅਜਿਹਾ ਨਹੀਂ ਕੀਤਾ ਜਾ ਸਕਿਆ| ਜ਼ਿਕਰਯੋਗ ਹੈ ਕਿ ਕੁੱਝ ਯਾਤਰੀਆਂ ਨੇ ਜਹਾਜ਼ ਕੰਪਨੀ ਕੋਲੋਂ ਮੁਆਵਜ਼ਾ ਮੰਗਿਆ ਹੈ ਕਿਉਂਕਿ ਉਹ ਲਗਭਗ ਦੋ ਘੰਟਿਆਂ ਦਾ ਸਫਰ ਬੱਸਾਂ ਵਿੱਚ ਕਰਨ ਲਈ ਮਜਬੂਰ ਹਨ| ਬਹੁਤ ਸਾਰੇ ਲੋਕਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਦੇ ਪਰਿਵਾਰ ਵਾਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਉਡੀਕ ਕਰਦੇ ਹੋਏ ਪ੍ਰੇਸ਼ਾਨ ਹੋਏ| ਇਸ ਤੋਂ ਇਲਾਵਾ ਲੋਕਾਂ ਨੂੰ ਗਰਮ ਤਾਪਮਾਨ ਵਾਲੇ ਜਹਾਜ਼ ਵਿੱਚ ਬੈਠਾ ਕੇ ਰੱਖਿਆ ਗਿਆ ਤੇ ਦਰਵਾਜ਼ੇ ਵੀ ਬੰਦ ਰੱਖੇ ਗਏ| ਲੋਕਾਂ ਦਾ ਕਹਿਣਾ ਹੈ ਕਿ ਜਹਾਜ਼ ਕੰਪਨੀ ਨੂੰ ਚਾਹੀਦਾ ਸੀ ਕਿ ਉਹ ਉਨ੍ਹਾਂ ਨੂੰ ਵੇਟਿੰਗ ਰੂਮ ਵਿੱਚ ਭੇਜ ਦਿੰਦੇ ਅਤੇ ਲੋਕਾਂ ਨੂੰ ਘੱਟ ਪ੍ਰੇਸ਼ਾਨੀ ਸਹਿਣੀ ਪੈਂਦੀ|


