- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਜਲਵਾਯੂ ਪਰਿਵਰਤਨ ਤੋਂ ਪਰੇਸ਼ਾਨ ਲੋਕਾਂ ਵਲੋਂ ਪ੍ਰਦਰਸ਼ਨ
ਸਿਡਨੀ – ਆਸਟ੍ਰੇਲੀਆ ਵਿੱਚ ਵਧਦੀ ਅੱਗ ਦੀਆਂ ਘਟਨਾਵਾਂ, ਪ੍ਰਦੂਸ਼ਣ, ਕਰੋੜਾਂ ਜੰਗਲੀ ਜਾਨਵਰਾਂ ਦੀ ਮੌਤ ਤੇ ਜਾਇਦਾਦ ਦੇ ਨੁਕਸਾਨ ਨੂੰ ਲੈ ਕੇ ਲੋਕਾਂ ਦਾ ਗੁੱਸਾ ਭੜਕ ਗਿਆ ਹੈ| ਸਿਡਨੀ ਵਿੱਚ ਵਾਤਾਵਰਨ ਪਰਿਵਰਤਨ ਨੂੰ ਲੈ ਕੇ ਪ੍ਰਦਰਸ਼ਨ ਹੋਇਆ| ਲੋਕ ਘਰ ਛੱਡ ਕੇ ਸੁਰੱਖਿਅਤ ਥਾਂ ਜਾਣ ਦੇ ਹੁਕਮਾਂ ਨਾਲ ਵੀ ਨਾਰਾਜ਼ ਹਨ| ਉਨ੍ਹਾਂ ਨੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਤੇ ਵਾਤਾਵਰਣ ਸੁਰੱਖਿਆ ਨੂੰ ਲੈ ਕੇ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਹਨ|ਸਿਡਨੀ, ਮੈਲਬੌਰਨ, ਕੈਨਬਰਾ, ਬ੍ਰਿਸਬੇਨ ਅਤੇ ਐਡੀਲੇਡ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕੀਤਾ| ਲੋਕਾਂ ਨੇ ਹੱਥਾਂ ਵਿੱਚ ਬੋਰਡ ਫੜੇ ਹੋਏ ਸਨ, ਜਿਸ ਤੇ ਪ੍ਰਧਾਨ ਮੰਤਰੀ ਮੌਰੀਸਨ ਤੇ ਨਿਸ਼ਾਨਾ ਵਿੰਨ੍ਹਦੇ ਹੋਏ ‘ਅੱਗ ਲਈ ਪ੍ਰਧਾਨ ਮੰਤਰੀ ਨੂੰ ਧੰਨਵਾਦ’, ‘ਸਾਡਾ ਸਾਹ ਘੁੱਟ ਰਿਹਾ ਹੈ’, ‘ਈਕੋਸਾਈਡ’ ਆਦਿ ਲਿਖੇ ਹੋਏ ਸਨ| ਲੋਕਾਂ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਜਲਵਾਯੂ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਲਾਪਰਵਾਹੀ ਵਰਤ ਰਹੇ ਹਨ| ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੁਨੀਆ ਦਾ ਸਭ ਤੋਂ ਵੱਡਾ ਕੋਲਾ ਐਕਸਪੋਰਟਰ ਹੈ| ਇਸ ਮੁੱਦੇ ਨੂੰ ਲੈ ਕੇ ਵੀ ਲੋਕਾਂ ਨੇ ਮੌਰੀਸਨ ਨੂੰ ਘੇਰਿਆ| ਮੈਲਬੌਰਨ ਵਿੱਚ ਮੀਂਹ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਵਿਰੋਧ ਪ੍ਰਦਰਸ਼ਨ ਕਰਨ ਲਈ ਪੁੱਜੇ ਸਨ|


