- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਵਿੱਚ ਕਾਰਡੀਨਲ ਜੌਰਜ ਪੇਲ ਸੈਕਸ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ
ਮੈਲਬੌਰਨ – ਵੈਟੀਕਨ ਵਿਚ ਤੀਜੇ ਨੰਬਰ ਦੇ ਅਹੁਦੇਦਾਰ ਕਾਰਡੀਨਲ ਜੌਰਜ ਪੇਲ ਨੂੰ ਬੱਚਿਆਂ ਦਾ ਸੈਕਸ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਆਸਟ੍ਰੇਲੀਆ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ| ਅਦਾਲਤ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਬੱਚਿਆਂ ਦੇ ਸੈਕਸ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਵਾਲੇ ਪੇਲ ਵੈਟੀਕਨ ਦੇ ਹੁਣ ਤੱਕ ਦੇ ਸੀਨੀਅਰ ਅਹੁਦੇਦਾਰ ਹਨ|
ਅਦਾਲਤ ਨੇ ਮੈਲਬੌਰਨ ਦੇ ਸੈਂਟ ਪੈਟ੍ਰਿਕਸ ਕੈਥੇਡ੍ਰਲ ਵਿੱਚ 1990 ਦੇ ਦਹਾਕੇ ਵਿਚ ਕਵਾਇਰ ਵਿੱਚ ਸ਼ਾਮਲ ਹੋਣ ਵਾਲੇ ਦੋ ਮੁੰਡਿਆਂ ਦੇ ਸੈਕਸ ਸ਼ੋਸ਼ਣ ਦੇ ਮਾਮਲੇ ਵਿਚ 77 ਸਾਲਾ ਪੇਲ ਨੂੰ ਦਸੰਬਰ 2018 ਵਿਚ ਦੋਸ਼ੀ ਪਾਇਆ ਸੀ| ਮੈਲਬੌਰਨ ਦੀ ਅਦਾਲਤ ਵੱਲੋਂ ਮਈ 2018 ਵਿੱਚ ਜਾਰੀ ਮਨਾਹੀ ਕਾਰਨ ਮੀਡੀਆ ਪੇਲ ਨੂੰ ਦੋਸ਼ੀ ਠਹਿਰਾਏ ਜਾਣ ਜਾਂ ਫਿਰ ਉਨ੍ਹਾਂ ਦੀ ਸੁਣਵਾਈ ਦੇ ਸਬੰਧ ਵਿੱਚ ਕੋਈ ਖਬਰ ਨਹੀਂ ਦੇ ਸਕੀ ਸੀ| ਖਬਰਾਂ ਦੇ ਪ੍ਰਕਾਸ਼ਨ ਤੇ ਲੱਗੀ ਮਨਾਹੀ ਅੱਜ ਖਤਮ ਹੋਈ ਹੈ|


