- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਵਿੱਚ ਜੰਗਲ ਦੀ ਅੱਗ ਬੁਝਾਉਣ ਦੌਰਾਨ ਹੈਲੀਕਾਪਟਰ ਕਰੈਸ਼
ਸਿਡਨੀ – ਆਸਟ੍ਰੇਲੀਆ ਦੇ ਜੰਗਲਾਂ ਵਿਚ ਇਨੀਂ ਦਿਨੀਂ ਲੱਗਭਗ 150 ਥਾਵਾਂ ਤੇ ਅੱਗ ਲੱਗੀ ਹੋਈ ਹੈ| ਅੱਗ ਤੇ ਹਾਲੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ| ਫਾਇਰ ਵਿਭਾਗ ਦੇ ਕਰਮੀ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ| ਬੁੱਧਵਾਰ ਸਵੇਰੇ ਕੁਈਨਜ਼ਲੈਂਡ ਦੀਆਂ ਸੰਘਣੀ ਝਾੜੀਆਂ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਇਕ ਹੈਲੀਕਾਪਟਰ ਦੀ ਮਦਦ ਲਈ ਗਈ| ਸੰਘਣੀ ਝਾੜੀਆਂ ਤੇ ਪਾਣੀ ਦੀ ਬੌਛਾਰ ਕਰਦਿਆਂ ਇਹ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ|ਚੰਗੀ ਕਿਸਮਤ ਨਾਲ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ| ਇਲਾਜ ਲਈ ਉਸ ਨੂੰ ਹਸਪਤਾਲ ਲਿਜਾਇਆ ਗਿਆ|ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਕੁਈਨਜ਼ਲੈਂਡ ਦੇ ਜੰਗਲਾਂ ਵਿਚ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ| ਇਸ ਨਾਲ ਫਾਇਰ ਵਿਭਾਗ ਦੀ ਅੱਗ ਬੁਝਾਉਣ ਦੀ ਮੁਹਿੰਮ ਵਿਚ ਦੇਰੀ ਹੋਈ| ਅਸਲ ਵਿਚ ਇੱਥੇ ਜੰਗਲਾਂ ਵਿੱਚ ਸੰਘਣੀਆਂ ਅਤੇ ਕਾਫੀ ਉੱਚੀਆਂ-ਉੱਚੀਆਂ ਪਹਾੜੀਆਂ ਹਨ| ਉੱਧਰ ਵੱਧਦੀ ਅੱਗ ਨੂੰ ਦੇਖਦੇ ਹੋਏ ਆਸਟ੍ਰੇਲੀਆਈ ਅਧਿਕਾਰੀਆਂ ਨੇ ਬ੍ਰਿਸਬੇਨ ਤੋਂ 150 ਕਿਲੋਮੀਟਰ (93.2 ਮੀਲ) ਦੱਖਣ ਵਿਚ ਸਥਿਤ ਸੈਲਾਨੀ ਸਥਲ ਤੇ ਇਕੱਠੇ ਹੋਏ ਲੋਕਾਂ ਨੂੰ ਇੱਥੋਂ ਦੂਰ ਜਾਣ ਦੇ ਨਿਰਦੇਸ਼ ਦਿੱਤੇ ਹਨ| ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਇੱਥੋਂ ਦੇ ਜੰਗਲਾਂ ਵਿੱਚ ਲੱਗਭਗ 11 ਮਿਲੀਅਨ ਹੈਕਟੇਅਰ ਜ਼ਮੀਨ ਸੜ ਰਹੀ ਹੈ|


