- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਵੱਲੋਂ ਵੀ ਭਾਰਤੀ ਉਡਾਣਾਂ ਤੇ ਰੋਕ
ਮੈਲਬੌਰਨ – ਭਾਰਤ ਵਿਚ ਕੋਵਿਡ ਇਨਫੈਕਸ਼ਨ ਦੇ ਪ੍ਰਕੋਪ ਨੂੰ ਦੇਖਦੇ ਹੋਏ ਆਸਟ੍ਰੇਲੀਆ ਨੇ ਅੱਜ ਭਾਰਤ ਤੋਂ ਹਵਾਈ ਆਵਾਜਾਈ ਤੇ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਤਹਿਤ ਆਗਾਮੀ 15 ਮਈ ਤੱਕ ਭਾਰਤ ਤੋਂ ਕੋਈ ਉਡਾਣ ਆਸਟ੍ਰੇਲੀਆ ਨਹੀਂ ਜਾਵੇਗੀ।ਇਸ ਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਅਤੇ ਬ੍ਰਿਟੇਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਵੀ ਭਾਰਤ ਤੋਂ ਜਾਣ ਵਾਲੇ ਯਾਤਰੀਆਂ ਤੇ ਪਾਬੰਦੀ ਲਗਾਈ ਹੋਈ ਹੈ। ਅੱਜ ਲਗਾਤਾਰ 6ਵੇਂ ਦਿਨ ਭਾਰਤ ਵਿਚ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਦਾ ਅੰਕੜਾ 3 ਲੱਖ ਤੋਂ ਵੱਧ ਦਰਜ ਕੀਤਾ ਗਿਆ। ਵਿਸ਼ਵ ਸਿਹਤ ਸੰਗਠਨ ਦੇ ਪ੍ਰਮੁੱਖ ਟੇਡਰੋਸ ਅਧਨਮ ਘੇਬਰੇਸਸ ਨੇ ਕਿਹਾ ਕਿ ਦੁਨੀਆ ਦੇ ਦੂਜੇ ਬਹੁ ਆਬਾਦੀ ਦੇਸ਼ ਭਾਰਤ ਵਿਚ ਮਹਾਮਾਰੀ ਕਾਰਨ ਹਾਲਾਤ ਦਿਲ ਨੂੰ ਝੰਜੋੜ ਦੇਣ ਵਾਲੇ ਹਨ। ਪ੍ਰਧਾਨ ਮੰਤਰੀ ਮੋਰੀਸਨ ਨੇ ਸੰਕਟ ਦੇ ਇਸ ਸਮੇਂ ਵਿਚ ਭਾਰਤ ਨਾਲ ਖੜ੍ਹੇ ਹੋਣ ਦਾ ਵਾਅਦਾ ਕੀਤਾ ਸੀ।ਜਿਕਰਯੋਗ ਹੈ ਕਿ ਦੇਸ਼ ਇਸ ਸਮੇਂ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ। ਬੀਤੇ ਦਿਨ ਕੁੱਲ 3.52 ਲੱਖ ਕੋਰੋਨਾ ਦੇ ਨਵੇਂ ਕੇਸ ਦਰਜ ਕੀਤੇ ਗਏ ਹਨ ਜੋ ਹੁਣ ਤੱਕ ਦੁਨੀਆ ਵਿਚ ਸਭ ਤੋਂ ਵੱਡਾ ਅੰਕੜਾ ਹੈ। ਇਸ ਦੇ ਨਾਲ ਦੇਸ਼ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 28.13 ਲੱਖ ਦੇ ਪਾਰ ਹੋ ਗਈ, ਉੱਥੇ ਬੀਤੇ 24 ਘੰਟੇ ਵਿਚ 2812 ਵਿਅਕਤੀਆਂ ਦੀ ਮੌਤ ਹੋਈ।


