- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਲੱਗਾ ਧਰਨਾ ਪੰਜਵੇਂ ਦਿਨ ਵੀ ਜਾਰੀ
ਸ੍ਰੀ ਗੋਇੰਦਵਾਲ ਸਾਹਿਬ – ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਐੱਸਪੀ ਦਫ਼ਤਰ ਗੋਇੰਦਵਾਲ ਸਾਹਿਬ ਵਿਖੇ ਧਰਨਾ ਲਗਾਇਆ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਗੁਰਮੇਜ ਸਿੰਘ ਭੈਲ,ਸੁਖਦੇਵ ਸਿੰਘ ਤੁੜ,ਪਰਮਜੀਤ ਸਿੰਘ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਧਰਨਾਕਾਰੀਆਂ ਨੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਚਾਰ ਮਹੀਨੇ ਪਹਿਲਾਂ ਬੀਬੀ ਕਵਲਜੀਤ ਕੌਰ ਜੋ ਕਿ ਪਿੰਡ ਭੁੱਲਰ ਦੀ ਵਾਸੀ ਹੈ। ਇਸੇ ਹੀ ਪਿੰਡ ਦੇ ਕੁਝ ਵਿਅਕਤੀ ਕਵਲਜੀਤ ਕੌਰ ਦੇ ਬੇਟੇ ਅਤੇ ਉਸ ਦੀ ਸੱਸ ਨੂੰ ਗੱਡੀ ਵਿਚ ਸੁੱਟ ਕੇ ਲੈ ਗਏ ਤੇ ਉਹਨਾ ਦੀ ਕੁੱਟਮਾਰ ਕੀਤੀ ਤੇ ਕਵਲਜੀਤ ਕੌਰ ਨਾਲ ਜਬਰ ਜ਼ਨਾਹ ਵੀ ਕੀਤਾ । ਉਪਰੋਕਤ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਇਨ੍ਹਾਂ ਦੋਸ਼ੀਆਂ ਨੂੰ ਬਚਾ ਰਿਹਾ ਹੈ ਅਤੇ ਸਿਆਸੀ ਸ਼ਹਿ ਤੇ ਇਨ੍ਹਾਂ ਵਿਅਕਤੀਆਂ ਖਿਲਾਫ਼ ਪੁਲਿਸ ਪ੍ਰਸ਼ਾਸ਼ਨ ਵੀ ਕਾਰਵਾਈ ਨਹੀਂ ਕਰ ਰਿਹਾ। ਜਿਸ ਕਰਕੇ ਉਕਤ ਮੁਲਜਮ ਸ਼ਰੇਆਮ ਘੁੰਮ ਰਹੇ ਹਨ । ਜਿਸ ਦੇ ਰੋਸ ਵਜੋਂ ਡੀਐੱਸਪੀ ਦਫਤਰ ਗੋਇੰਦਵਾਲ ਸਾਹਿਬ ਅੱਗੇ ਜਥੇਬੰਦੀ ਵੱਲੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ ਉਨ੍ਹਾਂ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਨਹੀਂ ਹੋ ਜਾਂਦੀ । ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ਅਤੇ ਧਰਨਾਕਾਰੀ ਆਪਣੀਆਂ ਮੰਗਾਂ ਤੇ ਅੜੇ ਹੋਏ ਸਨ। ਇਸ ਮੌਕੇ ਧਰਨੇ ਦੇ ਪੰਜਵੇਂ ਦਿਨ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰੰਤੂ ਪੀੜਤ ਔਰਤ ਨੇ ਉਸ ਵਿਅਕਤੀ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ ਹੈ । ਇਸ ਮੌਕੇ ਪੀੜਤ ਔਰਤ ਨੇ ਰੋ ਰੋ ਕੇ ਆਪਣਾ ਬੁਰਾ ਹਾਲ ਕੀਤਾ ਹੋਇਆ ਸੀ ਅਤੇ ਪੀੜਤ ਔਰਤ ਅਸਲ ਮੁਲਜ਼ਮਾਂ ਨੂੰ ਫੜਨ ਦੀ ਵਾਰ ਵਾਰ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕਰ ਰਹੀ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਭੁਪਿੰਦਰ ਸਿੰਘ ਤਖਤਮੱਲ, ਹਰਜੀਤ ਸਿੰਘ, ਝੀਤਾ ਸਿੰਘ ਦੁੱਗਲਵਾਲ, ਮਹਿੰਦਰ ਸਿੰਘ ਵੇਈਂਪੁਈ, ਮਨਜਿੰਦਰ ਸਿੰਘ ਟਾਂਡਾ, ਬਾਬਾ ਸੰਤਾ ਸਿੰਘ ਢੋਟੀਆਂ, ਰਛਪਾਲ ਸਿੰਘ ਭੈਲ, ਜਗਦੀਸ਼ ਸਿੰਘ ਝੰਡਕੇ, ਗਿਆਨ ਸਿੰਘ ਨੰਬਰਦਾਰ,ਧੀਰਾ ਸਿੰਘ ਕੱਦਗਿੱਲ, ਪਰਮਜੀਤ ਸਿੰਘ ਜੌਹਲ,ਮਨਜੀਤ ਸਿੰਘ ਡਾਲੇਕੇ ਗੁਰਦਿਆਲ ਸਿੰਘ ਬੂਹ,ਗੁਰਸਾਹਬ ਸਿੰਘ ਬਲਵਿੰਦਰ ਸਿੰਘ ਭੁੱਲਰ,ਕਸ਼ਮੀਰ ਸਿੰਘ, ਸਵਰਨ ਕੌਰ,ਹਰਜਿੰਦਰ ਕੌਰ,ਰਾਜਵਿੰਦਰ ਕੌਰ,ਰੁਪਿੰਦਰ ਕੌਰ ਵੀਰ ਕੌਰ ਭੁੱਲਰ,ਬਲਵੰਤ ਸਿੰਘ ਭੁੱਲਰ,ਗੁਰਨਾਮ ਸਿੰਘ ਕੱਦ ਗਿੱਲ ਆਦਿ ਹਾਜ਼ਰ ਸਨ ।


